
ਅੰਮ੍ਰਿਤਸਰ, 21 ਮਈ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਦਲਮੇਘ ਸਿੰਘ ਨੇ ਮੁੱਖ ਮੰਤਰੀ ਪੰਜਾਬ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੱਤਰ ਲਿਖ ਕੇ ਬੇਨਤੀ ਕੀਤੀ ਹੈ ਕਿ ਅਨੰਦ ਮੈਰਿਜ ਐਕਟ ਸਬੰਧੀ ਨੋਟੀਫਿਕੇਸ਼ਨ ਕਰਕੇ ਇਸ ਨੂੰ ਪੰਜਾਬ ‘ਚ ਲਾਗੂ ਕੀਤਾ ਜਾਵੇ ਤਾਂ ਜੋ ਸਿੱਖ ਆਪਣੇ ਵਿਆਹਾਂ ਦੀ ਰਜਿਸਟ੍ਰੇਸ਼ਨ ਅਨੰਦ ਮੈਰਿਜ ਐਕਟ ਤਹਿਤ ਦਰਜ ਕਰਵਾ ਸਕਣ। ਇਥੋਂ ਜਾਰੀ ਪ੍ਰੈੱਸ ਨੋਟ ‘ਚ ਸ.ਦਲਮੇਘ ਸਿੰਘ ਨੇ ਕਿਹਾ ਹੈ ਕਿ ਦੇਸ਼ ਦੀ ਸਰਕਾਰ ਨੇ ਸਿੱਖਾਂ ਦੀ ਚਿਰੋਕਣੀ ਮੰਗ ‘ਤੇ ਗੌਰ ਕਰਦਿਆਂ ਅਨੰਦ ਮੈਰਿਜ ਐਕਟ ‘ਚ ਸੋਧ ਕਰਕੇ ਪਾਰਲੀਮੈਂਟ ‘ਚ ਪਾਸ ਕਰ ਦਿੱਤਾ ਸੀ ਜਿਸ ਨਾਲ ਅਨੰਦ ਮੈਰਿਜ ਐਕਟ ੧੯੦੯ ਤਹਿਤ ਸਿੱਖ ਆਪਣੇ ਵਿਆਹ ਰਜਿਸਟਰਡ ਕਰਵਾ ਸਕਦੇ ਹਨ। ਇਸ ਸਬੰਧੀ ਰਾਜ ਸਰਕਾਰਾਂ ਵੱਲੋਂ ਆਪਣੇ-ਆਪਣੇ ਸੂਬਿਆਂ ਵਿੱਚ ਨੋਟੀਫਿਕੇਸ਼ਨ ਕਰਕੇ ਇਸ ਐਕਟ ਨੂੰ ਲਾਗੂ ਕਰਨਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹਰਿਆਣਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਕਰ ਦਿੱਤਾ ਗਿਆ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media