Saturday, March 21, 2026

ਵੇਰਕਾ ਡੇਅਰੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ

PPN0508201622ਅੰਮ੍ਰਿਤਸਰ, 5 ਅਗਸਤ (ਪੰਜਾਬ ਪੋਸਟ ਬਿਊਰੋ) -ਸਿਹਤਮੰਦ ਸਮਾਜ਼ ਦੀ ਸਿਰਜਣਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਨਾਲ ਨਾਲ ਸਮਾਜਿਕ ਗਤੀਵਿਧੀਆਂ ਨੂੰ ਵੀ ਧਿਆਨ ਵਿਚ ਰੱਖਦੇ ਹੋਏ ਪੁਰਾਤਨ ਵਿਰਸੇ ਨੂੰ ਕਾਇਮ ਰੱਖਣ ਵਾਸਤੇ ਅੱਜ ਵੇਰਕਾ ਡੇਅਰੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਵੇਰਕਾ ਡੇਅਰੀ ਦੇ ਮੁਲਾਜਮਾਂ ਅਤੇ ਡੇਅਰੀ ਨਾਲ ਜੁੜੇ ਹੋਏ ਡੀਲਰਾਂ ਦੇ ਪਰਿਵਾਰਾਂ ਤੋ ਇਲਾਵਾ ਸ਼੍ਰੀ ਗੁਰੂ ਹਰਕਰਿਸ਼ਨ ਪਬਲਿਕ ਸਕੂਲ ਅਤੇ ਅੰਮ੍ਰਿਤਸਰ ਸ਼ਹਿਰ ਦੇ ਹੋਰ ਸਕੂਲਾਂ ਦੇ ਵਿਦਿਆਰਥੀ ਵੀ ਸ਼ਾਮਲ ਹੋਏ। ਇਸ ਪ੍ਰੋਗਰਾਮ ਵਿਚ ਸ਼ਾਮਲ ਹੋਈਆਂ ਇਸਤਰੀਆਂ ਦੇ ਮਹਿੰਦੀ ਲਗਾਉਣ ਦੇ ਮਕਾਬਲੇ ਕਰਵਾਏ ਗਏ ਅਤੇ ਪੰਜਾਬ ਦਾ ਲੋਕ ਨਾਚ ਗਿੱਧਾ ਵੀ ਪਾਇਆ ਗਿਆ।ਇਸ ਤਿਉਹਾਰ ਵਿਚ ਸ਼ਾਮਲ ਹੋਈਆਂ ਇਸਤਰੀਆਂ ਅਤੇ ਬੱਚਿਆਂ ਨੂੰ ਵੇਰਕਾ ਡੇਅਰੀ ਵੱਲੋ ਤਿਆਰ ਕੀਤੇ ਉਤਪਾਦ ਵਰਤਾਏ ਗਏ ਅਤੇ ਉਨ੍ਹਾਂ ਦੀ ਕੁਆਲਟੀ ਬਾਰੇ ਜਾਣੂੰ ਕਰਵਾਇਆ।ਇਸ ਮੌਕੇ ਤੇ ਵੇਰਕਾ ਕੁਇਜ਼ ਪ੍ਰੋਗਰਾਮ ਵੀ ਕਰਵਾਇਆ ਗਿਆ ਅਤੇ ਜੇਤੂਆਂ ਨੂੰ ਇਨਾਮ ਵੀ ਵੰਡੇ ਗਏ।
ਇਸ ਪ੍ਰੋਗਰਾਮ ਦੀ ਪ੍ਰਧਾਨਗੀ ਸੁਖਪ੍ਰੀਤ ਕੌਰ ਸੰਧੂ ਧਰਮਪਤਨੀ ਹਰਮਿੰਦਰ ਸਿੰਘ ਸੰਧੂ ਜਨਰਲ ਮੈਨੇਜਰ ਵੇਰਕਾ ਡੇਅਰੀ ਵੱਲੋ ਕੀਤੀ ਗਈ, ਜਿੰਨਾਂ ਨੇ ਤੀਆਂ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੀਆਂ ਬੀਬੀਆਂ ਨੂੰ ਜੀ ਆਇਆਂ ਆਖਿਆ।ਉਨ੍ਹਾ ਕਿਹਾ ਕਿ ਅਜਿਹੇ ਪ੍ਰੋਗਰਾਮ ਸਮੇ ਸਮੇ ‘ਤੇ ਕਰਵਾਏ ਜਾਣੇ ਚਾਹੀਦੇ ਹਨ ਤਾਂ ਜੋ ਪੁਰਾਣੇ ਵਿਰਸੇ ਨੂੰ ਸੰਭਾਲਿਆ ਜਾ ਸਕੇ। ਇਸ ਮੌਕੇ ਤੇ ਹੋਰਨਾਂ ਤੋ ਇਲਾਵਾ ਯੁਵਰਾਜ਼ ਕੌਰ, ਹਰਪ੍ਰੀਤ ਮਿਸ਼ਰਾ, ਪ੍ਰਭਜੀਤ ਕੌਰ, ਰਪਿੰਦਰ ਕੌਰ, ਰਾਜਵਿੰਦਰ ਕੌਰ, ਜਸ਼ਨਦੀਪ, ਕਰਨਬੀਰ ਕੌਰ, ਮਨਿੰਦਰ ਕੌਰ  ਅਨੂਪ੍ਰੀਤ ਕੌਰ, ਦਮਨਪ੍ਰੀਤ ਕੌਰ ਅਤੇ ਹੋਰ ਸਕੂਲੀ ਬੱਚੇ ਇਸ ਤੀਆਂ ਦੇ ਪ੍ਰੋਗਰਾਮ ਵਿਚ ਹਾਜਰ ਸਨ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …

Leave a Reply