Tuesday, November 24, 2026

ਗੁਰਦੁਆਰਾ ਸੰਗਤਸਰ ਸਾਹਿਬ ਦੀ ਇਮਾਰਤ ਦਾ ਲੈਂਟਰ ਪਾਇਆ

PPN0608201605

ਸੰਦੌੜ, 6 ਅਗਸਤ (ਹਰਮਿੰਦਰ ਸਿੰਘ ਭੱਟ) – ਨਜ਼ਦੀਕੀ ਪਿੰਡ ਚੁਨਾਗਰਾ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਸਦਕਾ ਗੁਰਦੁਆਰਾ ਸੰਗਤ ਸਰ ਸਾਹਿਬ ਜੀ ਦੇ ਦਰਬਾਰ ਸਾਹਿਬ ਦਾ ਲੈਂਟਰ ਪਾਇਆ ਗਿਆ। ਇਸ ਮੌਕੇ ਅਸਥਾਨ ਦੇ ਮੁੱਖ ਸੇਵਾਦਾਰ ਭਾਈ ਜੀਵਨ ਸਿੰਘ ਬੁਰੜ ਨੇ ਦੱਸਿਆ ਕਿ ਪਿਛਲੇ ਬੀਤੇ ਸਮੇਂ ਦੌਰਾਨ ਸ਼ਰਾਰਤੀ ਅਨਸਰਾਂ ਦੁਆਰਾ ਪਾਖੰਡੀ ਸਾਧ ਦੀ ਸ਼ਹਿ ‘ਤੇ ਗੁਰਦੁਆਰਾ ਸਾਹਿਬ ਜੀ ਨੂੰ ਉਸਾਰਨ ਵਿਚ ਰੁਕਾਵਟਾਂ ਲਾਈਆਂ ਜਾ ਰਹੀਆਂ ਸਨ, ਪਰ ਸੰਘਰਸ਼ੀ ਸਿੰਘਾਂ ਅਤੇ ਸਮੂਹ ਸੰਗਤਾਂ ਦੇ ਉਦਮ ਸਦਕਾ ਗੁਰਦੁਆਰਾ ਸਾਹਿਬ ਜੀ ਦੇ ਨਿਰਮਾਣ ਦੀ ਕਾਰਸੇਵਾ ਸੰਪੂਰਨ ਹੋਈ ਹੈ। ਉਨ੍ਹਾਂ ਕਿਹਾ ਕਿ ਹਰੇਕ ਸੰਗਰਾਂਦ ਦੇ ਪਾਵਨ ਦਿਹਾੜੇ ਤੇ ਗੁਰਮਤਿ ਸਮਾਗਮ ਆਯੋਜਿਤ ਕੀਤਾ ਜਾਵੇਗਾ ਅਤੇ ਅਭਿਲਾਸ਼ੀ ਸਿੱਖਾਂ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛਕਾ ਕੇ ਗੁਰੂ ਕੇ ਜਹਾਜੇ ਚਾੜ੍ਹਿਆ ਜਾਵੇਗਾ।ਵਿਸ਼ੇਸ਼ ਤੌਰ ਪਹੁੰਚੇ ਉੱਘੇ ਪ੍ਰਚਾਰਕ ਵੀਰ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ ਵਾਲਿਆਂ ਨੇ ਏਕਤਾ ਅਤੇ ਪਰਪੱਕਤਾ ਵਿਚ ਰਹਿਣ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ।ਇਸ ਮੌਕੇ ਸਰਪੰਚ ਮੁਖ਼ਤਿਆਰ ਸਿੰਘ, ਮੈਂਬਰ ਸੁਖਚੈਨ ਸਿੰਘ, ਮੈਂਬਰ ਕਰਨੈਲ ਸਿੰਘ, ਪ੍ਰਧਾਨ ਬਲਵਿੰਦਰ ਸਿੰਘ, ਖ਼ਜ਼ਾਨਚੀ ਜੁਗਰਾਜ ਸਿੰਘ, ਚੇਅਰਮੈਨ ਜਤਿੰਦਰ ਸਿੰਘ ਤੇਜ਼ੀ ਬੁਰੜ, ਅਮਰਜੀਤ ਸਿੰਘ ਮਰੋੜੀ, ਲਖਵਿੰਦਰ ਸਿੰਘ ਸ਼ੇਰਗੜ੍ਹ, ਸਰਪੰਚ ਗੁਰਲਾਲ ਸਿੰਘ ਬੁਰੜ, ਭਾਈ ਗੈਰੀ ਸਿੰਘ ਪਾਤੜਾਂ, ਜਥੇਦਾਰ ਰਾਜਾ ਰਾਜ ਸਿੰਘ, ਸੰਤ ਬਾਬਾ ਪ੍ਰਦੀਪ ਸਿੰਘ ਜੀ ਚਾਂਦਪੁਰਾ, ਬਲਜਿੰਦਰ ਸਿੰਘ ਚੁਨਾਗਰਾ, ਠੇਕੇਦਾਰ ਬੰਤ ਸਿੰਘ ਤੋਂ ਇਲਾਵਾ ਇਲਾਕੇ ਦੀਆਂ ਰਾਜਨੀਤਕ ਅਤੇ ਸਮਾਜਿਕ ਸ਼ਖ਼ਸੀਅਤਾਂ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply