Friday, March 20, 2026

 ਹਰਸਿਮਰਤ ਕੋਰ ਬਾਦਲ ਨੇ ਵਿਕਾਸ ਕਾਰਜਾਂ ਦੇ ਨੀਹ ਪੱਥਰ ਰੱਖੇ ਤੇ ਸਾਈਕਲ ਵੰਡੇ

PPN0708201606
ਬਠਿੰਡਾ, 7 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਨੇ ਸ਼ਹਿਰ ਦੇ ਪਿੰਡ ਰਾਮਨਗਰ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਜਾਰੀ ਉਮੀਦਵਾਰਾਂ ਦੀ ਪਹਿਲੀ ਸੂਚੀ ਤੋਂ ਬਾਅਦ ਪਾਰਟੀ ਵਿਚ ਛਿੜੀ ਬਗਾਵਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਆਮ ਲੋਕਾਂ ਦੀ ਨਹੀਂ ਸਗੋਂ, ਖਾਸ ਲੋਕਾਂ ਦੀ ਅਗਵਾਈ ਕਰਦੇ ਹਨ ਅਤੇ ਪੰਜਾਬ ਦੇ ਲੋਕ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਅਖੌਤੀ ਆਮ ਆਦਮੀ ਪਾਰਟੀ ਨੂੰ ਬੁਰੀ ਤਰ੍ਹਾਂ ਸਬਕ ਸਿਖਾਉਣਗੇ।ਸਰਕਾਰੀ ਸੀਨੀਅਰ ਸੈਕੰਡਰੀ ਰਾਮ ਨਗਰ ਸਕੂਲ ਦੀਆਂ ਵਿਦਿਆਰਥਣਾਂ ਨੂੰ ਮਾਈ ਭਾਗੋ ਵਿਦਿਆ ਸਕੀਮ ਤਹਿਤ ਸਾਈਕਲ ਵੰਡਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਆਪ ਵੱਲੋਂ ਜਾਰੀ ਉਮੀਦਵਾਰਾਂ ਦੀ ਪਹਿਲੀ ਸੂਚੀ ਨੇ ਪਾਰਟੀ ਵਿਚ ਬਵਾਲ ਖੜਾ ਕਰ ਦਿੱਤਾ ਹੈ ਜਿਸ ਤੋਂ ਸੰਕੇਤ ਮਿਲਦਾ ਹੈ ਕਿ ਆਉਂਦੇ ਸਮੇਂ ਵਿਚ ਪਾਰਟੀ ਨੂੰ ਵਰਕਰਾਂ ਨਾਲ ਵਿਸ਼ਵਾਸ਼- ਘਾਤ ਕਰਨ ਬਦਲੇ ਸਖਤ ਰੋਹ ਦਾ ਸਾਹਮਣਾ ਕਰਨਾ ਪਵੇਗਾ।ਉਨ੍ਹਾਂ ਕਿਹਾ ਕਿ ਅਜੇ ਤਾਂ ਸਿਰਫ ਕੁਝ ਉਮੀਦਵਾਰਾਂ ਦੀ ਸੂਚੀ ਹੀ ਜਾਰੀ ਹੋਈ ਹੈ ਜਦ ਕੇਜਰੀਵਾਲ ਪਾਰਟੀ ਵਲੋਂ ਮੁੱਖ ਮੰਤਰੀ ਅਹੁੱਦੇ ਲਈ ਚੇਹਰੇ ਦਾ ਐਲਾਨ ਕਰਨਗੇ ਤਾਂ ਉਸ ਦਿਨ ਪਾਰਟੀ ਪੂਰੀ ਤਰ੍ਹਾਂ ਖੇਰੂੰ-ਖੇਰੂੰ ਹੋ ਜਾਵੇਗੀ। ਉਨ੍ਹਾਂ ਕੇਜਰੀਵਾਲ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜਲਦੀ ਹੀ ਉਹ ਆਪ ਪਾਰਟੀ ਦਾ ਮੁੱਖ ਮੰਤਰੀ ਦੇ ਅਹੁਦੇ ਲਈ ਨਾਂ ਲੋਕਾਂ ਸਾਹਮਣੇ ਲਿਆਉਣ। ਕਾਂਗਰਸ ਵੱਲੋਂ 2017 ਦੀਆਂ ਚੌਣਾਂ ਨੂੰ ਲੈ ਕੇ ਵਿੱਢੀ ਮੁਹਿੰਮ ਸਬੰਧੀ ਪੁੱਛੇ ਜਾਣ ਤੇ ਬੀਬੀ ਬਾਦਲ ਨੇ ਕਿਹਾ ਲੋਕਾਂ ਨੇ ਪਾਟੋਧਾੜ ਦੀ ਸ਼ਿਕਾਰ ਪਾਰਟੀ ਨੂੰ ਪੰਜਾਬ ਹੀ ਨਹੀ ਬਾਕੀ ਦੇ ਸੂਬਿਆਂ ਵਿਚੋਂ ਵੀ ਬਾਹਰ ਦਾ ਰਾਸਤਾ ਦਿਖਾਇਆ ਹੈ।ਹੁਣ ਤਾਂ ਪੰਜਾਬ ਵਿਚ ਚੋਣਾਂ ਦੇ ਨਤੀਜਿਆਂ ਦੇ ਨਾਲ ਹੀ ਕਾਂਗਰਸ ਦਾ ਸਿਆਸੀ ਭੋਗ ਪੈ ਜਾਵੇਗਾ।

             ਪੱਤਰਕਾਰਾਂ ਵਲੋਂ ਅਕਾਲੀ ਭਾਜਪਾ ਗੱਠਜੋੜ ਦੇ ਚੋਣ ਮੁੱਦੇ ਸਬੰਧੀ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਇਹ ਗੱਠਜੋੜ ਪਹਿਲਾਂ ਵਾਂਗ ਵਿਕਾਸ ਦੇ ਮੁੱਦੇ, ਲੋਕਾਂ ਦੀ ਭਲਾਈ ਅਤੇ ਵਿਕਾਸ ਦੀ ਰਾਜਨੀਤੀ ਨੂੰ ਲੈ ਕੇ ਤੀਸਰੀ ਵਾਰ ਚੋਣਾਂ ਜਿੱਤੇਗਾ । ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਚੱਲ ਰਹੀ ਵਿਕਾਸ ਦੀ ਹਨੇਰੀ ਇਸ ਗੱਲ ਦੀ ਗਵਾਹੀ ਭਰਦੀ ਹੈ ਕਿ ਪਿਛਲੇ 9 ਸਾਲਾਂ ਦੌਰਾਨ ਵਿਕਾਸ ਦੇ ਨਕਸ਼ੇ ਤੇ ਸੂਬੇ ਨੇ ਇਕ ਵੱਖਰੀ ਥਾਂ ਬਣਾਈ ਹੈ। ਵਿਰੋਧੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਪ੍ਰਚਾਰ ਬਾਰੇ ਪੁੱਛੇ ਜਾਣ ਤੇ ਸ਼੍ਰੀਮਤੀ ਬਾਦਲ ਨੇ ਕਿਹਾ ਕਿ ਬਾਹਰੋਂ ਆਈਆਂ ਪਾਰਟੀਆਂ ਅਤੇ ਉਨ੍ਹਾਂ ਦੇ ਮੌਕਾ ਪ੍ਰਸਤ ਲੀਡਰਾਂ ਵਲੋਂ ਕੀਤੇ ਜਾ ਰਹੇ ਕੁੜ ਪ੍ਰਚਾਰ ਨੂੰ ਲੋਕ ਚੰਗੀ ਤਰ੍ਹਾਂ ਸਮਝਦੇ ਹਨ।

Check Also

ਗੁਰੂ ਨਾਨਕ ਦੇਵ ਯੂਨੀਵਰਿਸਟੀ ਦਾ ਵਿੱਤੀ ਸਾਲ 2026-27 ਦਾ 773 ਕਰੋੜ 17 ਲੱਖ 42 ਹਜ਼ਾਰ ਰੁਪਏ ਦਾ ਬਜ਼ਟ ਪਾਸ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਤੀ ਸਾਲ 2026-27 …

Leave a Reply