Friday, October 2, 2026

ਹਰਸਿਮਰਤ ਬਾਦਲ ਵੱਲੋਂ ਚੈਂਬਰਾਂ ਲਈ ਬਠਿੰਡਾ ਬਾਰ ਐਸੋਸੀਏਸ਼ਨ ਨੂੰ 50 ਲੱਖ ਰੁਪਏ ਦਾ ਚੈਕ ਭੇਂਟ

PPN0708201608

ਬਠਿੰਡਾ, 7, ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਜਿਲ੍ਹਾ ਕੋਰਟ ਵਿਚ ਬਾਰ ਐਸੋਸੀਏਸ਼ਨ ਬਠਿੰਡਾ ਨੂੰ ਉਸਾਰੀ ਅਧੀਨ ਵਕੀਲਾਂ ਦੇ ਚੈਂਬਰਾਂ ਲਈ 50 ਲੱਖ ਰੁਪਏ ਦੀ ਗ੍ਰਾਂਟ ਦਾ ਚੈਂਕ ਭੇਂਟ ਕਰਦਿਆਂ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਵਲੋਂ ਮੌਕੇ ‘ਤੇ ਹਾਜ਼ਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਅਤੇ ਇਕ ਸਾਰ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵੱਖ-ਵੱਖ ਭਲਾਈ ਸਕੀਮਾਂ ਪਿਛਲੇ 9 ਸਾਲਾਂ ਤੋਂ ਲਗਾਤਾਰ ਸਫਲ ਢੰਗ ਨਾਲ ਚੱਲਾਈਆਂ ਜਾ ਰਹੀਆਂ ਹਨ ਜਿਸਦਾ ਲਾਭਪਾਤਰੀਆਂ ਨੂੰ ਭਾਰੀ ਫਾਇਦਾ ਮਿਲ ਰਿਹਾ ਹੈ। ਉਨ੍ਹਾਂ ਵਕੀਲ ਭਾਈਚਾਰੇ ਨੂੰ ਭਰੋਸਾ ਦਿੱਤਾ ਕਿ ਸਰਕਾਰ ਵਿਸ਼ਵਪੱਧਰੀ ਅਦਾਲਤਾਂ ਵਿਚ ਆਧੁਨਿਕ ਅਤੇ ਵਿਸ਼ਵ ਪੱਧਰੀ ਬੁਨਿਆਦੀ ਢਾਚਾਂ ਸਥਾਪਿਤ ਕਰਨ ਲਈ ਸਮੇਂ ਸਮੇਂ ਤੇ ਢੁੱਕਵੇਂ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਦੇ ਮੱਦੇਨਜ਼ਰ ਭਵਿੱਖ ਵਿਚ ਵੀ ਹਰ ਸੰਭਵ ਮਾਲੀ ਮੱਦਦ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਬਾਰ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ ਗੁਰਇਕਬਾਲ ਸਿੰਘ ਚਹਿਲ ਨੇ ਆਪਣੇ ਸੰਬੋਧਨ ਵਿਚ ਬਾਰ ਐਸੋਸੀਏਸ਼ਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੋਰ ਬਾਦਲ ਦਾ ਨਿਰਮਾਣ ਅਧੀਨ ਵਕੀਲਾਂ ਦੇ ਚੈਂਬਰਾਂ ਲਈ ਗ੍ਰਾਂਟ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਏ ਬਲਾਕ ਦੀ ਉਸਾਰੀ ਲਈ ਵੀ ਪੰਜਾਬ ਸਰਕਾਰ ਨੇ 2 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਸੀ ਅਤੇ ਹੁਣ ਚੈਂਬਰਾਂ ਲਈ 50 ਲੱਖ ਰੁਪਏ ਦਿੱਤੇ ਗਏ ਹਨ। ਇਸ ਮੌਕੇ ਪ੍ਰਮੁੱਖ ਸ਼ਖਸ਼ੀਅਤਾਂ ਵਿਚ ਮੁੱਖ ਸੰਸਦੀ ਸਕੱਤਰ ਸਰੂਪਚੰਦ ਸਿੰਗਲਾ, ਚੇਅਰਮੈਨ ਤਜਿੰਦਰ ਸਿੰਘ ਮਿੱਡੂਖੇੜਾ ਡਿਪਟੀ ਕਮਿਸ਼ਨਰ ਡਾ.ਬਸੰਤ ਗਰਗ ਤੋਂ ਇਲਾਵਾ ਬਾਰ ਐਸੋਸੀਏਸ਼ਨ ਦੇ ਸਕੱਤਰ ਵਰਿੰਦਰ ਸ਼ਰਮਾ, ਮੀਤ ਪ੍ਰਧਾਨ ਅਮਿਤ ਅਨੇਜਾ, ਕੈਸ਼ੀਅਰ ਮਨਜੀਤ, ਜੁਆਇੰਟ ਸਕੱਤਰ ਅਮਨਦੀਪ ਗੁਰਾਇਆ ਆਦਿ ਹਾਜਰ ਸਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply