Friday, March 20, 2026

 ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਦੀ ਅਚਨਚੇਤ ਚੈਕਿੰਗ

PPN0808201611

ਅੰਮ੍ਰਿਤਸਰ, 8 ਅਗਸਤ (ਜਗਦੀਪ ਸਿੰਘ ਸੱਗੂ) – ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਸਰਕਾਰੀ ਮਿਡਲ ਸਕੂਲ ਹੇਰ ਅਤੇ ਪ੍ਰਾਇਮਰੀ ਸਕੂਲ ਕੇਂਦਰੀ ਜੇਲ੍ਹ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸਕੂਲ ਸਟਾਫ ਦੀ ਹਾਜ਼ਰੀ ਚੈੱਕ ਕਰਨ ਤੋਂ ਇਲਾਵਾ ਮਿਡ-ਡੇਅ-ਮੀਲ ਅਤੇ ਸਫ਼ਾਈ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਇਸ ਤੋਂ ਇਲਾਵਾ ਉਹ ਵੱਖ-ਵੱਖ ਕਲਾਸਾਂ ਵਿਚ ਵੀ ਗਏ ਅਤੇ ਉਨ੍ਹਾਂ ਵਿਦਿਆਰਥੀਆਂ ਨੂੰ ਕਰਵਾਈ ਜਾ ਰਹੀ ਪੜ੍ਹਾਈ ਅਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਦਿਲਚਸਪ ਗੱਲ ਇਹ ਰਹੀ ਕਿ ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਤੋਂ ਕਿਤਾਬਾਂ ਪੜ੍ਹਾ ਕੇ ਵੇਖੀਆਂ ਅਤੇ ਉਨ੍ਹਾਂ ਨੂੰ ਪੜ੍ਹਾਈ ਕਰਨ ਦੇ ਵੱਖ-ਵੱਖ ਨੁਕਤੇ ਵੀ ਦੱਸੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ. ਜੁਗਰਾਜ ਸਿੰਘ ਰੰਧਾਵਾ ਅਤੇ ਹੋਰ ਅਧਿਕਾਰੀ ਉਨ੍ਹਾਂ ਦੇ ਨਾਲ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply