Friday, March 20, 2026

ਲੜਕਿਆਂ ਦੇ ਸਰਕਾਰੀ ਸਕੂਲ ਵਿੱਚ ਪੌਦੇ ਲਗਾਏ

PPN0808201614

ਮਲੋਟ, 8 ਅਗਸਤ (ਪੰਜਾਬ ਪੋਸਟ ਬਿਊਰੋ) – ਵਾਤਾਵਰਣ ਸੁਰੱਖਿਆ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਪ੍ਰਿੰਸੀਪਲ ਸੁਨੀਤਾ ਬਿਲੰਦੀ ਦੀ ਦੇਖ ਰੇਖ ‘ਚ ਵਾਤਾਵਰਣ ਨੂੰ ਸਾਫ ਸੁਥਰਾ ਤੇ ਸ਼ੁੱਧ ਰੱਖਣ ਲਈ ਮਾਨਸੂਨ ਦੇ ਮੌਸਮ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ।ਸਕੂਲ ਦੇ ਵਿਦਿਆਰਥੀਆਂ ਨੇ ਮਿਲ ਕੇ ਵੱਖ ਵੱਖ ਤਰਾਂ ਦੇ ਪੌਦੇ ਲਗਾਏ ਗਏ।ਇਸ ਸਮੇਂ ਮੈਡਮ ਪਨੂਮ ਨੇ ਜਿਥੇ ਬੱਚਿਆਂ ਨੂੰ ਪੌਦਿਆਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਉਥੇ ਪੌਦੇ ਲਗਾਉਣ ਦਾ ਸੁਨੇਹਾ ਘਰ ਘਰ ਪਹੁੰਚਾਉਣ ਲਈ ਵੀ ਪ੍ਰੇਰਿਤ ਕੀਤਾ।ਇਸ ਮੌਕੇ ਵਿਜੇ ਗਰਗ, ਮਨੋਹਰ ਲਾਲ, ਰਾਮ ਪਰਤਾਪ ਤੇ ਸਜਕੂਲੀ ਬੱਚੇ ਹਾਜਰ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply