Monday, August 10, 2026

ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਮੈਂਬਰ ਅਨਵਰ ਮਸੀਹ ਦਾ ਕਾਰਜਕਾਲ ਵਿੱਚ ਪੰਜ ਵਧਾਇਆ

PPN0908201603ਅੰਮ੍ਰਿਤਸਰ, 9 ਅਗਸਤ (ਜਗਦੀ ਸਿੰਘ ਸੱਗੂ) – ਅੰਮ੍ਰਿਤਸਰ ਨਾਲ ਸਬੰਧਤ ਇਸਾਈ ਭਾਈਚਾਰੇ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਦੇ ਉੱਘੇ ਆਗੂ ਸ੍ਰੀ ਅਨਵਰ ਮਸੀਹ ਦੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (ਐਸ.ਐਸ. ਬੋਰਡ) ਦੇ ਮੈਂਬਰ ਵਜੋਂ ਕਾਰਜਕਾਲ ਵਿਚ ਅਗਲੇ ਪੰਜ ਸਾਲਾਂ ਲਈ ਵਾਧਾ ਕਰ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀਆਂ ਸਿਫ਼ਾਰਿਸ਼ਾਂ ‘ਤੇ ਰਾਜਪਾਲ ਨੇ ਨੋਟੀਫ਼ਿਕੇਸ਼ਨ ਨੰਬਰ 12/05/2010-1ਪੀਪੀ3/1127, ਮਿਤੀ 23-09-2010 ਵਿਚ ਦਰਜ ਉਪਬੰਧਾਂ ਦੇ ਹਵਾਲੇ ਨਾਲ 04-08-2016 ਤੋਂ ਸ੍ਰੀ ਅਨਵਰ ਮਸੀਹ ਦੇ ਬਤੌਰ ਮੈਂਬਰ ਅਧੀਨ ਸੇਵਾਵਾਂ ਚੋਣ ਬੋਰਡ ਵਜੋਂ ਅਗਲੇ ਪੰਜ ਸਾਲ ਦੇ ਕਾਰਜਕਾਲ ਦਾ ਵਾਧਾ ਕੀਤਾ ਹੈ। ਪੰਜਾਬ ਦੇ ਮਾਝਾ ਖੇਤਰ ਵਿਚੋਂ ਘੱਟ-ਗਿਣਤੀ ਇਸਾਈ ਭਾਈਚਾਰੇ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਨ ਵਿਚ ਸ੍ਰੀ ਮੁਨੱਵਰ ਮਸੀਹ ਨੇ ਅਹਿਮ ਯੋਗਦਾਨ ਪਾਇਆ ਹੈ। ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਉਨ੍ਹਾਂ ਦੇ ਬਤੌਰ ਮੈਂਬਰ ਐਸ.ਐਸ. ਬੋਰਡ ਕਾਰਜਕਾਲ ਦੀਆਂ ਕਾਰਗੁਜ਼ਾਰੀਆਂ ‘ਤੇ ਖੁਸ਼ੀ ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਅਗਲੇ ਪੰਜ ਸਾਲ ਲਈ ਕਾਰਜਕਾਲ ਹੋਰ ਵਧਾਉਣ ਦੇ ਹੁਕਮ ਕੀਤੇ ਹਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …

Leave a Reply