Thursday, March 19, 2026

ਨਿਰੋਲ ਦੇਸ਼ ਭਗਤੀ ‘ਤੇ ਆਧਾਰਿਤ ਹੋਵੇਗਾ ਅਜ਼ਾਦੀ ਦਿਵਸ ਮੌਕੇ ਹੋਣ ਵਾਲਾ ਸੱਭਿਆਚਾਰਕ ਪ੍ਰੋਗਰਾਮ

PPN0908201607ਅੰਮ੍ਰਿਤਸਰ, 9 ਅਗਸਤ (ਜਗਦੀਪ ਸਿੰਘ ਸੱਗੂ) – ਅਜ਼ਾਦੀ ਦਿਵਸ ਮੌਕੇ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਪੇਸ਼ ਕੀਤਾ ਜਾਣ ਵਾਲਾ ਸੱਭਿਆਚਾਰਕ ਪ੍ਰੋਗਰਾਮ ਨਿਰੋਲ ਦੇਸ਼ ਭਗਤੀ ‘ਤੇ ਆਧਾਰਿਤ ਹੋਵੇਗਾ। ਇਹ ਪ੍ਰਗਟਾਵਾ ਐਸ. ਡੀ. ਐਮ ਅੰਮ੍ਰਿਤਸਰ-1 ਸ੍ਰੀ ਰਾਜੇਸ਼ ਸ਼ਰਮਾ ਨੇ ਅੱਜ ਆਪਣੇ ਦਫ਼ਤਰ ਵਿਖੇ ਆਜ਼ਾਦੀ ਦਿਵਸ ਮੌਕੇ ਕਰਵਾਏ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸੱਭਿਆਚਾਰਕ ਪ੍ਰੋਗਰਾਮ ਵਿਚ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਤੋਂ ਇਲਾਵਾ ਗਿੱਧੇ ਅਤੇ ਭੰਗੜੇ ਦੀ ਪੇਸ਼ਕਾਰੀ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗੀ।
ਸ੍ਰੀ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਸਬੰਧਤ ਸੰਸਥਾਵਾਂ ਵਿਚ ਸ਼ੁਰੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਹੋਣ ਵਾਲੀ ਪਰੇਡ ਵਿਚ ਵੀ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀ ਵੱਡੀ ਗਿਣਤੀ ਵਿਚ ਸ਼ਿਰਕਤ ਕਰ ਰਹੇ ਹਨ ਜਿਨ੍ਹਾਂ ਵਿਚ ਐਨ. ਸੀ. ਸੀ ਕੈਡਿਟ, ਸਕਾਊਟਸ, ਗਰਲ ਗਾਈਡਜ਼ ਅਤੇ ਸਕੂਲੀ ਬੈਂਡ ਦੀਆਂ ਵੱਖ-ਵੱਖ ਟੁਕੜੀਆਂ ਭਾਗ ਲੈਣਗੀਆਂ। ਇਸ ਤੋਂ ਇਲਾਵਾ ਸਕੂਲੀ ਬੱਚਿਆਂ ਵੱਲੋਂ ਸ਼ਾਨਦਾਰ ਪੀ. ਟੀ ਸ਼ੋਅ ਹੋਵੇਗਾ। ਇਸ ਮੌਕੇ ਉਨ੍ਹਾਂ ਰਸਤੇ ਅਤੇ ਸਟੇਜ ਦੀ ਸਜਾਵਟ ਤੋਂ ਇਲਾਵਾ ਇਨਾਮ ਵੰਡ ਸਮਾਗਮ ਲਈ ਕੀਤੇ ਗਏ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਸ ਗੱਲ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਕਿ ਕੋਈ ਵੀ ਆਈਟਮ ਰਿਪੀਟ ਨਾ ਹੋਵੇ ਅਤੇ ਇਸ ਨੂੰ ਤੈਅ ਸਮਾਂ ਸੀਮਾ ਅੰਦਰ ਹੀ ਸਮਾਪਤ ਕੀਤਾ ਜਾਵੇ। ਸ੍ਰੀ ਸ਼ਰਮਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀਆਂ ਡਿਊਟੀਆਂ ਪੂਰੀ ਲਗਨ ਨਾਲ ਨਿਭਾਉਣ ਤਾਂ ਜੋ ਅਜ਼ਾਦੀ ਦਿਵਸ ਦੇ ਸਮਾਗਮ ਨੂੰ ਸ਼ਾਨਦਾਰ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply