ਅੰਮ੍ਰਿਤਸਰ, 9 ਅਗਸਤ (ਜਗਦੀਪ ਸਿੰਘ ਸੱਗੂ) – ਮਲੇਰੀਆ ਅਤੇ ਡੇਂਗੂ ਜਾਗਰੂਕਤਾ ਮਹੀਨਾ ਮਨਾਉਣ ਅਤੇ ਮੱਛਰ ਦੀ ਪੈਦਾਵਾਰ ਰੋਕਣ ਲਈ ‘ਐਵਰੀ ਫਰਾਈਡੇ ਇਜ਼ ਡਰਾਈ ਡੇ’ ਥੀਮ ਤਹਿਤ ਅੱਜ ਸਿਵਲ ਸਰਜਨ ਡਾ. ਪ੍ਰਦੀਪ ਚਾਵਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਮਦਨ ਮੋਹਨ ਵੱਲੋਂ ਮਾਈ ਭਾਗੋ ਪਾਲੀਟੈਕਨਿਕ ਕਾਲਜ ਦੀਆਂ ਪਾਣੀ ਦੀਆਂ ਟੈਂਕੀਆਂ ਅਤੇ ਗਮਲਿਆਂ ਦੀ ਜਾਂਚ ਕੀਤੀ ਗਈ ਅਤੇ ਦਵਾਈ ਦਾ ਛਿੜਕਾਅ ਕੀਤਾ ਗਿਆ। ਇਸ ਮੌਕੇ ਡਾ. ਮਦਨ ਮੋਹਨ ਨੇ ਕਾਲਜ ਦੇ ਵਿਦਿਆਰਥੀਆਂ ਨੂੰ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਭ ਤੋਂ ਜ਼ਰੂਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ ਕਿਉਂਕਿ ਇਲਾਜ ਨਾਲੋਂ ਪਰਹੇਜ਼ ਚੰਗਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਨਕਾਰਾ ਸਾਮਾਨ ਛੱਤ ‘ਤੇ ਸੁੱਟਣ ਦੀ ਬਜਾਏ ਨਸ਼ਟ ਕਰਨਾ ਚਾਹੀਦਾ ਹੈ ਜਾਂ ਕਬਾੜ ਵਾਲਿਆਂ ਨੂੰ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਦਿਨ ਵੇਲੇ ਪੂਰੀਆਂ ਬਾਹਵਾਂ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ। ਇਸ ਤੋਂ ਇਲਾਵਾ ਮੱਛਰ ਭਜਾਉਣ ਵਾਲੀਆਂ ਕਰੀਮਾਂ ਆਦਿ ਦੀ ਵਰਤੋਂ ਵੀ ਸਾਨੂੰ ਡੇਂਗੂ ਤੋਂ ਬਚਾਅ ਸਕਦੀ ਹੈ। ਇਸ ਮੌਕੇ ਡਾ. ਰਿਤੂ, ਜਗਤਾਰ ਸਿੰਘ, ਰਾਮ ਮਹਿਤਾ ਅਤੇ ਐਂਟੀ ਲਾਰਵਾ ਟੀਮ ਹਾਜ਼ਰ ਸੀ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media