
ਬਠਿੰਡਾ, 10 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- 15 ਅਗਸਤ ਦੇ ਕੌਮੀ ਦਿਹਾੜੇ ਨੂੰ ਉਤਸ਼ਾਹ ਤੇ ਜੋਸ਼ ਨਾਲ ਮਨਾਉਣ ਲਈ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਥਾਨਕ ਜ਼ਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿੱਚ ਮੀਟਿੰਗ ਕਰਕੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਸੌਂਪੀਆਂ ਡਿਊਟੀਆਂ ਸਮੇਂ-ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਅਧਿਕਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਜਿੰਮੇਵਾਰੀ ਨਾਲ ਨਿਭਾਉਣ।ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪਰਮਪਾਲ ਕੌਰ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਸ਼ੇਨਾ ਅਗਰਵਾਲ ਅਤੇ ਹੋਰਨਾਂ ਉਚ ਅਧਿਕਾਰੀਆਂ ਸਮੇਤ ਮੀਟਿੰਗ ਦੌਰਾਨ ਡਾ. ਗਰਗ ਨੇ ਦੱਸਿਆ ਕਿ 13 ਅਗਸਤ ਨੂੰ ਸਪੋਰਟਸ ਸਟੇਡੀਅਮ ਬਠਿੰਡਾ ਵਿਖੇ ਫੁੱਲ ਡਰੈਸ ਰਹਿਸਲ ਹੋਵੇਗੀ।ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਰਿਹਰਸਲਾਂ ਅਤੇ ਸਮਾਗਮ ਵਾਲੇ ਦਿਨ ਸਟੇਡੀਅਮ ਵਿਖੇ ਵਿਦਿਆਰਥੀਆਂ ਲਈ ਪੀਣ ਵਾਲੇ ਸ਼ੁੱਧ ਪਾਣੀ ਦੀ ਉਪਲੱਬਧਤਾ ਅਤੇ ਰਿਫਰੈਸ਼ਮੈਂਟ ਤੋਂ ਇਲਾਵਾ ਬਾਕੀ ਇੰਤਜ਼ਾਮ ਸੁਚੱਜੇ ਢੰਗ ਨਾਲ ਯਕੀਨੀ ਬਨਾਉਣਗੇ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media