Saturday, April 18, 2026

ਸਵੱਛ ਭਾਰਤ ਮਿਸ਼ਨ ਤਹਿਤ ਪਖ਼ਾਨੇ ਬਣਾਉਣ ਦਾ ਕੰਮ ਜਲਦ ਤੋਂ ਜਲਦ ਹੋਵੇ ਪੂਰਾ – ਡਿਪਟੀ ਕਮਿਸ਼ਨਰ

PPN1108201612
ਫਾਜ਼ਿਲਕਾ 11 ਅਗਸਤ (ਵਨੀਤ ਅਰੋੜਾ) –     ਸਵੱਛ ਭਾਰਤ ਮਿਸ਼ਨ ਤਹਿਤ ਚੱਲ ਰਹੇ ਕੰਮ ਦੀ ਸਮੀਖਿਆ ਮੀਟਿੰਗ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਦੀ ਪ੍ਰਧਾਨਗੀ ਵਿਚ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਚਰਨਦੇਵ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਰਵਿੰਦ ਕੁਮਾਰ, ਐਸ.ਡੀ.ਐਮ. ਫਾਜ਼ਿਲਕਾ ਸ਼ੀz ਸੁਭਾਸ਼ ਖੱਟਕ, ਪਬਲਿਕ ਹੈਲਥ ਦੇ ਐਕਸੀਅਨ ਸ਼੍ਰੀ ਰਵਿੰਦਰ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਜ਼ਿਲ੍ਹੇ ਵਿਚ ਸਵੱਛ ਭਾਰਤ ਮਿਸ਼ਨ ਤਹਿਤ ਬਣਾਏ ਜਾ ਰਹੇ ਪਖਾਨੇ ਉਨ੍ਹਾਂ ਲੋਕਾਂ ਦੇ ਬਣਾਏ ਜਾਣ ਜਿਹੜੇ ਪੂਰੀ ਤਰ੍ਹਾਂ ਜਰੂਰਤਮੰਦ ਹਨ।ਉਨ੍ਹਾਂ ਕਿਹਾ ਕਿ ਜਿਹੜੇ ਪਿੰਡਾਂ ਵਿਚ ਪਖ਼ਾਨੇ ਬਣਾਉਣ ਦਾ ਕੰਮ ਚੱਲ ਰਿਹਾ ਹੈ। ਉਸ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ ਤਾਂ ਜੋ ਪਿੰਡਾਂ ਨੂੰ ਪੂਰੀ ਤਰ੍ਹਾਂ ਸ਼ੌਂਚ ਮੁਕਤ ਐਲਾਨਿਆ ਜਾ ਸਕੇ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਹੜੇ ਪਿੰਡ ਸੌਂਚ ਮੁਕਤ ਹੋ ਚੁੱਕੇ ਹਨ ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ 15 ਅਗਸਤ ਨੂੰ ਆਜਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਵਿਚ ਸਨਮਾਨਤ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਕਿ ਸਵੱਛ ਭਾਰਤ ਮਿਸ਼ਨ ਤਹਿਤ ਹਰ ਹਫ਼ਤੇ ਪਿੰਡਾਂ ਦੇ ਸਰਪੰਚਾਂ ਅਤੇ ਮੋਟੀਵੇਟਰਾਂ ਨਾਲ ਮੀਟਿੰਗਾਂ ਕੀਤੀਆਂ ਜਾਣ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਸਵੱਛ ਭਾਰਤ ਮਿਸ਼ਨ ਬਾਰੇ ਜਾਗਰੂਕ ਕੀਤਾ ਜਾਵੇ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਸਾਫ਼ ਸਬੰਧੀ ਜਾਗਰੂਕ ਕੀਤਾ ਜਾ ਸਕੇ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …

Leave a Reply