Tuesday, August 11, 2026

ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹਾਦਤ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ 17 ਨੂੰ

ਅੰਮ੍ਰਿਤਸਰ, 14 ਅਗਸਤ (ਜਗਦੀਪ ਸਿੰਘ ਸੱਗੂ) – ਦੇਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦ ਮਦਨ ਲਾਲ ਢੀਂਗਰਾ ਦੀ ਸ਼ਹਾਦਤ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ 17 ਅਗਸਤ ਨੂੰ ਸਵੇਰੇ 10 ਵਜੇ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਹਾਈ ਸਕੂਲ, ਬਟਾਲਾ ਰੋਡ, ਅੰਮ੍ਰਿਤਸਰ ਦੇ ਆਡੀਟੋਰੀਅਮ ਵਿਖੇ ਕਰਵਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਸਮਾਗਮ ਦੇ ਪ੍ਰਬੰਧਾਂ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਜਿਥੇ ਸ਼ਹੀਦ ਦੇ ਜੀਵਨ ਨਾਲ ਸਬੰਧਤ ਦਸਤਾਵੇਜ਼ੀ ਫ਼ਿਲਮ ਵਿਖਾਈ ਜਾਵੇਗੀ ਉਥੇ ਅਨੀਤਾ ਦੇਵਗਨ ਦੀ ਨਾਟਕ ਮੰਡਲੀ ‘ਦ ਥਇਏਟਰ ਪਰਸਨ’ ਵੱਲੋਂ ਤਿਆਰ ਕੀਤੇ ਨਾਟਕ ਦੀ ਪੇਸ਼ਕਾਰੀ ਸਮਾਗਮ ਦਾ ਮੁੱਖ ਆਕਰਸ਼ਨ ਹੋਵੇਗੀ। ਇਸ ਤੋਂ ਇਲਾਵਾ ਵੱਖ-ਵੱਖ ਵਿਦਵਾਨਾਂ ਅਤੇ ਵਿਦਿਆਰਥੀਆਂ ਵੱਲੋਂ ਸ਼ਹੀਦ ਦੇ ਜੀਵਨ ਅਤੇ ਸ਼ਹਾਦਤ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ ਜਾਣਗੇ ਅਤੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ‘ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਮੌਕੇ ਸੁਤੰਤਰਤਾ ਸੈਨਾਨੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply