Sunday, August 9, 2026

ਦਿਨੇਸ਼ ਬੱਸੀ ਵਲੋਂ ਹਲਕਾ ਪੂਰਬੀ ਵਿੱਚ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਿਹਾੜਾ

PPN1608201604ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ ਸੱਗੁ) – ਵਿਧਾਨਸਭਾ ਹਲਕਾ ਪੂਰਬੀ ਦੇ ਖੇਤਰ ਵੇਰਕਾ ਵਿੱਚ ਆਜ਼ਾਦੀ ਦਿਹਾੜੇ ਦੇ ਸੰਬੰਧ ਵਿੱਚ ਵਿਸ਼ਾਲ ਸਮਾਗਮ ਦਾ ਆਯੋਜਨ ਕੀਤਾ ਗਿਆ।ਸਮਾਗਮ ਦਾ ਆਯੋਜਨ ਕਾਂਗਰਸੀ ਆਗੂ ਮਨਜੀਤ ਸਿੰਘ ਵੇਰਕਾ ਵੱਲੋਂ ਕੀਤਾ ਗਿਆ।ਜਿਸ ਵਿੱਚ ਮੁੱਖ ਮਹਿਮਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਦਿਨੇਸ਼ ਬੱਸੀ ਵੱਲੋਂ ਸਮਾਗਮ ਦਾ ਆਗਾਜ਼ ਰਾਸ਼ਟਰੀ ਝੰਡਾ ਲਹਿਰਾ ਕੇ ਕੀਤਾ ਗਿਆ।
ਇਸ ਮੌਕੇ ਆਪਣੇ ਮੁੱਖ ਸੰਬੋਧਨ ਵਿੱਚ ਦਿਨੇਸ਼ ਬੱਸੀ ਨੇ ਇਲਾਕਾ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦੇ ਹੋਏ ਭ੍ਰਿਸ਼ਟਾਚਾਰ, ਨਸ਼ਿਆਂ ਜਿਹੀਆਂ ਬੁਰਾਈਆਂ ਦੇ ਖਿਲਾਫ ਇਕਜੁੱਟ ਹੋਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਖੁਸ਼ਹਾਲੀ ਦਾ ਪ੍ਰਤੀਕ ਪੰਜਾਬ ਜੋ ਆਪਣੀ ਤਰੱਕੀ, ਖੁਸ਼ਹਾਲੀ ਅਤੇ ਸੰਪੰਨਤਾ ਦੇ ਕਾਰਨ ਪੂਰੇ ਦੇਸ਼ ਵਿੱਚ ਜਾਣਿਆ ਜਾਂਦਾ ਸੀ ਵਿੱਚ ਅੱਜ ਨਸ਼ਿਆਂ ਦੇ ਦਰਿਆ ਵਗ ਰਹੇ ਹਨ। ਸਾਰੇ ਦੇਸ਼ ਨੂੰ ਅੰਨ ਦੇਣ ਵਾਲਾ ਪੰਜਾਬ ਦਾ ਕਿਸਾਨ ਕਰਜੇ ਦੇ ਬੋਝ ਹੇਠ, ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਆਰਥਿਕ ਬਦਹਾਲੀ ਦੇ ਚਲਦੇ ਆਤਮ ਹੱਤਿਆ ਕਰ ਰਿਹਾ ਹੈ।
ਇਸ ਮੌਕੇ ‘ਤੇ ਮਨਜੀਤ ਸਿੰਘ ਵੇਰਕਾ, ਜਗਜੀਤ ਸਿੰਘ ਜੱਗਾ, ਗੁਰਚਰਨ ਸਿੰਘ ਲੱਕੀ ਵੱਲੋਂ ਦਿਨੇਸ਼ ਬੱਸੀ ਨੂੰ ਸਨਮਾਨਤ ਕੀਤਾ ਗਿਆ। ਸਮਾਗਮ ਵਿੱਚ ਮੁੱਖ ਤੌਰ ‘ਤੇ ਧਰਮ ਸਿੰਘ, ਮਨਿੰਦਰ ਸੰਧੂ ਲੱਕੀ, ਰਮੇਸ਼ ਬੱਲ, ਰਿੰਕੂ, ਰਜਿੰਦਰ ਪਠਾਨੀਆ, ਜੋਸ਼ੀ, ਸੋਨੀ, ਬੋਬੀ ਭਗਤ, ਜੀਤੂ, ਲਾਡੀ, ਪਾਲ, ਬਲਬੀਰ ਸਿੰਘ, ਮੰਗਾ, ਸੋਨੀਆ, ਬਲਬੀਰ ਕੌਰ, ਸੋਮਾ, ਸ਼ਾਂਤੀ, ਬਲਵਿੰਦਰ ਮਸੀਹ ਸਮੇਤ ਸਮੂਹ ਵੇਰਕਾ ਵਾਸੀ ਹਾਜ਼ਰ ਸਨ।

Check Also

ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …

Leave a Reply