ਬਠਿੰਡਾ, 16 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਯੂਥ ਬਾਸਕਿਟਬਾਲ ਖਿਡਾਰੀਆਂ ਵਲੋਂ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਈ ਪਹਿਲੀ ਯੂਥ ਬਾਸਕਿਟਬਾਲ ਚੈਪੀਅਨਸ਼ਿਪ ਬਾਬਾ ਫਰੀਦ ਸਕੂਲ, ਫਰੀਦਕੋਟ ਦੀਆਂ ਲੜਕੀਆਂ ਨੇ ਜਿੱਤ ਲਈ ਹੈ। ਆਜ਼ਾਦੀ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਬਾਸਕਿਟਬਾਲ ਚੈਪੀਅਨਸ਼ਿਪ ਵਿਚ ਲੜਕੀਆਂ ਦੀਆਂ 11 ਟੀਮਾਂ ਨੇ ਭਾਗ ਲਿਆ। ਚੈਪੀਅਨਸ਼ਿਪ ਦਾ ਉਦਘਾਟਨ ਰਾਜਿੰਦਰ ਸਿੰਘ ਸਿੱਧੂ ਨੇ ਕਰਿਆ। ਇਸ ਦੌਰਾਨ ਹੋਏ ਬਾਸਕਿਟਬਾਲ ਦੇ ਫਸਵੇਂ ਮੁਕਾਬਲਿਆਂ ਵਿਚੋਂ ਜਿੱਤਾਂ ਪ੍ਰਾਪਤ ਕਰਨ ਉਪਰੰਤ ਜਿਥੇ ਬਾਬਾ ਫਰੀਦ ਸਕੂਲ ਫਰੀਦਕੋਟ ਦੀਆਂ ਲੜਕੀਆਂ ਪਹਿਲੇ ਸਥਾਨ ‘ਤੇ ਰਹੀਆਂ,ਉਥੇ ਸਪੋਰਟਸ ਵਿੰਗ ਗਿੱਦੜਬਾਹਾ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਦੂਜੇ ਅਤੇ ਖਾਲਸਾ ਸਕੂਲ ਬਠਿੰਡਾ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਫਰੀਦਕੋਟ ਟੀਮ ਦੀ ਖਿਡਾਰਨ ਸਰਪ੍ਰੀਤ ਕੌਰ ਨੂੰ ਚੈਪੀਅਨਸ਼ਿਪ ਦੀ ਸਰਵੋਤਮ ਖਿਡਾਰੀ ਐਲਾਨਿਆ ਗਿਆ। ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਮੁੱਖ ਮਹਿਮਾਨ ਵਜੋਂ ਪਹੁੰਚੇ ਸ: ਜਸਵੀਰ ਸਿੰਘ ਬਰਾੜ ਚੇਅਰਮੈਨ ਕੋਆਪ:,ਸ: ਰਵਿੰਦਰ ਸਿੰਘ ਗਿੱਲ ਪ੍ਰਧਾਨ ਜਿਲ੍ਹਾ ਬਾਸਕਿਟਬਾਲ ਐਸੋਸੀਏਸ਼ਨ ਬਠਿੰਡਾ ਅਤੇ ਵਿਸ਼ੇਸ਼ ਮਹਿਮਾਨ ਪਰਮਪਾਲ ਸਿੰਘ ਸਿੱਧੂ ਨੇ ਸਾਂਝੇ ਤੌਰ ‘ਤੇ ਕਰਦਿਆਂ ਐਸੋਸੀਏਸ਼ਨ ਦੀ ਤਰਫੋਂ ਹਰੇਕ ਟੀਮ ਨੂੰ ਕਿੱਟਾਂ ਅਤੇ ਬਾਲਾਂ ਦਿਤੀਆਂ। ਪ੍ਰਧਾਨ ਰਵਿੰਦਰ ਸਿੰਘ ਗਿੱਲ ਨੇ ਯੂਥ ਬਾਸਕਿਟਬਾਲ ਖਿਡਾਰੀਆਂ ਦੇ ਉਪਰਾਲੇ ਦੀ ਸ਼ਲਾਘਾ ਕਰਨ ਉਪਰੰਤ ਕਿਹਾ ਕਿ ਜ਼ਿਲ੍ਹਾ ਬਾਸਕਿਟਬਾਲ ਐਸੋਸੀਏਸ਼ਨ ਵੀ ਬਾਸਕਿਟਬਾਲ ਖੇਡ ਦੀ ਪ੍ਰਫੁੱਲਤਾ ਲਈ ਆਪਣੇ ਯਤਨ ਜਾਰੀ ਰੱਖੇਗੀ। ਚੈਪੀਅਨਸ਼ਿਪ ਕਰਵਾਉਣ ਵਿਚ ਕੋਚ ਰਾਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ ਰਿੰਕੂ, ਜਸਵਿੰਦਰ ਸਿੰਘ ਬਾਵਾ ਅਤੇ ਹਰਪ੍ਰੀਤ ਸਿੰਘ ਹੇੈਪੀ ਆਦਿ ਦਾ ਵਿਸ਼ੇਸ਼ ਯੋਗਦਾਨ ਰਿਹਾ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …
Punjab Post Daily Online Newspaper & Print Media