ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ ਬਿਊਰੋ)- ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟ੍ਰੀਜ਼ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਭਲਕੇ 17 ਅਗਸਤ ਨੂੰ ਸਵੇਰੇ 11 ਵਜੇ ਅਟਾਰੀ ਸਰਹੱਦ ‘ਤੇ ਫ਼ੌਜੀ ਜਵਾਨਾਂ ਨੂੰ ਰੱਖੜੀਆਂ ਬੰਨ੍ਹਣਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਦੱਸਿਆ ਕਿ ਇਸ ਮੌਕੇ ਉਹ ਸੱਭਿਆਚਾਰਕ ਪ੍ਰੋਗਰਾਮ ਵਿਚ ਸ਼ਿਰਕਤ ਕਰਕੇ ਫ਼ੌਜੀ ਜਵਾਨਾਂ ਨਾਲ ਰੱਖੜੀ ਦੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸਮਾਗਮ ਨੂੰ ਸੁਚਾਰੂ ਢੰਗ ਨਾਲ ਮੁਕੰਮਲ ਕਰਨ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media