Tuesday, July 7, 2026

ਦਲਿਤ ਵਰਗ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ -ਵਾਲਮੀਕੀ ਮਜ਼੍ਹਬੀ ਸਿੱਖ ਮੋਰਚਾ

PPN1908201610ਚੌਂਕ ਮਹਿਤਾ, 19 ਅਗਸਤ (ਜੋਗਿੰਦਰ ਸਿੰਘ ਮਾਣਾ) – ਪਿੰਡ ਗੱਗੜਭਾਣਾ ਵਿਖੇ ਵਾਲਮੀਕੀ ਮਜ੍ਹਬੀ ਸਿੱਖ ਮੋਰਚੇ ਵੱਲੋਂ ਇਕ ਵਿਸ਼ਾਲ ਮੀਟਿੰਗ ਜਿਲਾ ਪ੍ਰਧਾਨ ਰਣਜੀਤ ਸਿੰਘ ਰਾਣਾ ਗੱਗੜਭਾਣਾ ਦੀ ਅਗਵਾਈ ਵਿੱਚ ਹੋਈ।ਇਸ ਮੌਕੇ ਪ੍ਰਧਾਨ ਰਾਣਾ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਪੰਜਾਬ ਵਿੱਚ ਹੋ ਰਹੀਆਂ ਦਲਿਤਾ ਨਾਲ ਧੱਕੇਸ਼ਾਹੀਆ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀ ਕੀਤੀਆਂ ਜਾਣਗੀਆਂ ਤੇ ਸਰਕਾਰ ਨੂੰ ਇਸ ਦਾ ਮੂੰਹ ਤੋੜ ਜਵਾਬ ਦਿਤਾ ਜਾਵੇਗਾ । ਉਨਾਂ ਕਿਹਾ ਕਿ ਕਿਸੇ ਵੀ ਧਰਮ ਦੇ ਖਿਲਾਫ  ਬੋਲਣ ਵਾਲਿਆ ਨੂੰ ਤਾੜਨਾ ਕਰਦਿਆ ਕਿਹਾ ਕਿ ਉਹ ਆਪਣੀਆਂ ਕੋਝੀਆਂ ਹਰਕਤਾਂ ਤਂੋ ਬਾਜ਼ ਆਉਣ।ਇਸ ਸਮੇ ਮੰਗਲ ਸਿੰਘ ਗਿੱਲ ਗੱਗੜਭਾਣਾ, ਚਰਨ ਸਿੰਘ ਸਠਿਆਲਾ, ਸ਼ਾਮ ਸਿੰਘ ਮਹਿਤਾ, ਬਾਬਾ ਦਲਬੀਰ ਨਾਥ ਰਜਧਾਨ, ਜਰਨਲ ਸੈਕਟਰੀ ਜਸਪਾਲ ਸਿੰਘ ਹਰਧਾਨ, ਅਮਰਜੀਤ ਸਿੰਘ ਧਰਦਿਓ ਵਾਈਸ ਪ੍ਰਧਾਨ, ਕੁਲਦੀਪ ਸਿੰਘ ਖੱਬੇ ਰਾਜਪੂਤਾਂ, ਗੁਰਜੰਟ ਸਿੰਘ ਪੱਡੇਆਣਾ, ਸਤਨਾਮ ਸਿੰਘ, ਸਮਸ਼ੇਰ ਸਿੰਘ, ਜਤਿੰਦਰ ਸਿੰਘ, ਗੁਰਪ੍ਰੀਤ ਸਿੰਘ, ਚੰਦ ਸਿੰਘ, ਸਾਹਬ ਸਿੰਘ ਮੈਂਬਰ ਪ੍ਰਮਜੀਤ ਕੌਰ, ਮਹਿੰਦਰ ਕੌਰ, ਤਰਸੇਮ ਕੌਰ ਆਦਿ ਸਮੂਹ ਮੈਂਬਰ ਹਾਜ਼ਰ ਸਨ।

Check Also

ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …

Leave a Reply