Saturday, March 21, 2026
Breaking News

ਖਾਲਸਾ ਅਕੈਡਮੀ ਵਿੱਚ ਸਾਵਣ ਦਿਵਸ ਕਰਵਾਇਆ ਗਿਆ

PPN1908201609ਚੌਂਕ ਮਹਿਤਾ, 19 ਅਗਸਤ (ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਮੁਖੀ, ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲੇ ਦੀ ਦੇਖ ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ ਚੌਂਕ ਵਿਖੇ ਸਾਉਣ ਮਹੀਨੇ ਦੇ ਸੰਬੰਧ ਵਿੱਚ ਪੋ੍ਰਗਰਾਮ ਕਰਵਾਇਆ ਗਿਆ।ਜਿਸ ਵਿੱਚ ਨਰਸਰੀ ਕਲਾਸ ਦੇ ਵਿਦਿਆਰਥੀਆਂ ਨੇ ਬਹੁਤ ਹੀ ਦਿਲ-ਖਿੱਚ ਅੰਦਾਜ਼ ਨਾਲ ਪੰਜਾਬੀ ਵਿਰਸੇ ਨੂੰ ਦਰਸਾਉਂਦੀਆਂ ਝਲਕੀਆਂ ਪੇਸ਼ ਕੀਤੀਆਂ ਗਈਆਂ।ਇਸ ਵਿੱਚ ਡਾਇਰੈਕਟਰ ਭਾਈ ਜੀਵਾ ਸਿੰਘ, ਸਕੂਲ ਪ੍ਰਿੰ: ਮੈਡਮ ਹਰਜਿੰਦਰ ਕੌਰ ਬੱਲ,ਸਕੂਲ ਵਾਈਸ ਪ੍ਰਿੰ: ਹਰਜੋਤ ਸਿੰਘ, ਕਾਲਜ ਪ੍ਰਿੰ: ਦਿਲਬਾਗ ਸਿੰਘ, ਸਕੂਲ ਸੁਪਰਡੈਂਟ ਸ:ਬਾਜ ਸਿੰਘ, ਕਾਲਜ ਸੁਪਰਡੈਂਟ ਮੈ: ਕੁਲਦੀਪ ਕੌਰ, ਸ੍ਰ:ਗੁਰਦੀਪ ਸਿੰਘ (ਡੀ.ਪੀ), ਸਮੂਹ ਸਟਾਫ ਅਤੇ ਵਿਦਿਆਰਥੀ ਸ਼ਾਮਿਲ ਸਨ।ਇਸ ਮੌਕੇ ਪ੍ਰਿੰ:ਮੈਡਮ ਹਰਜਿੰਦਰ ਕੌਰ ਬੱਲ ਅਤੇ ਵਾਈਸ ਪ੍ਰਿੰ: ਹਰਜੋਤ ਸਿੰਘ ਨੇ ਬੱਚਿਆਂ ਦੀ ਹੋਂਸਲਾ ਅਫਜਾਈ ਕੀਤੀ ਅਤੇ ਬੱਚਿਆਂ ਨੂੰ ਹੋਰ ਵੀ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ।

Check Also

ਵਿਧਾਇਕ ਡਾ. ਅਜੇ ਗੁਪਤਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਾਲੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ …

Leave a Reply