Tuesday, July 7, 2026

ਭਾਰਤ ਸਰਕਾਰ ਵੱਲੋਂ ਕਾਲੀ ਸੂਚੀ ਵਿੱਚੋਂ ਸਿੱਖਾਂ ਦਾ ਨਾਮ ਹਟਾਉਣ ਦਾ ਸਵਾਗਤ

Avtar Singh Makkarਅੰਮ੍ਰਿਤਸਰ 19 ਅਗਸਤ (ਗੁਰਪ੍ਰੀਤ ਸਿੰਘ) – ਭਾਰਤ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ 225 ਸਿੱਖਾਂ ਦਾ ਨਾਮ ਕਾਲੀ ਸੂਚੀ ਵਿੱਚੋਂ ਹਟਾਉਣਾ ਸਵਾਗਤਯੋਗ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ। ਉਨ੍ਹਾਂ ਕਿਹਾ ਕਿ ਸਾਲ 1980 ਤੋਂ ਬਾਅਦ ਉਸ ਵੇਲੇ ਦੀ ਕਾਂਗਰਸ ਸਰਕਾਰ ਨੇ 298 ਸਿੱਖਾਂ ਦੀ ਕਾਲੀ ਸੂਚੀ ਬਣਾਈ ਸੀ ਜਿਸ ਕਾਰਨ ਜ਼ਿਆਦਾਤਾਰ ਸਿੱਖਾਂ ਨੂੰ ਆਪਣੇ ਪਰਿਵਾਰਾਂ ਸਮੇਤ ਵਿਦੇਸ਼ਾਂ ਵਿੱਚ ਵੱਸਣ ਲਈ ਮਜ਼ਬੂਰ ਹੋਣਾ ਪਿਆ ਅਤੇ ਇਨ੍ਹਾਂ ਨੂੰ ਭਾਰਤ ਆਉਣ ਦੀ ਇਜ਼ਾਜਤ ਨਹੀਂ ਮਿਲੀ।ਉਨ੍ਹਾਂ ਕਿਹਾ ਕਿ ਇਸ ਕਾਲੀ ਸੂਚੀ ਵਿਚੋਂ ਉਕਤ ਸਿੱਖਾਂ ਦਾ ਨਾਮ ਹਟਾਉਣ ਨਾਲ ਹੁਣ ਇਹ ਭਾਰਤ ਆ ਸਕਣਗੇ ਜੋ ਬਹੁਤ ਖੁਸ਼ੀ ਦੀ ਗੱਲ ਹੈ।ਉਨ੍ਹਾਂ ਸ. ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਅਤੇ ਸ. ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਇਸ ਮੁੱਦੇ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਕੋਲ ਗੰਭੀਰਤਾ ਨਾਲ ਉਠਾਇਆ। ਉਨ੍ਹਾਂ ਭਾਰਤ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ 225 ਸਿੱਖਾਂ ਨੂੰ ਕਾਲੀ ਸੂਚੀ ਵਿਚੋਂ ਹਟਾਇਆ ਗਿਆ ਹੈ, ਉਸੇ ਤਰਜ ‘ਤੇ ਬਾਕੀ ਰਹਿੰਦੇ 73 ਸਿੱਖਾਂ ਨੂੰ ਵੀ ਜਲਦ ਤੋਂ ਜਲਦ ਇਸ ਸੂਚੀ ਤੋਂ ਬਾਹਰ ਕੀਤਾ ਜਾਵੇ ਤਾਂ ਕਿ ਇਨ੍ਹਾਂ ‘ਤੇ ਆਪਣੇ ਮੁਲਕ ਭਾਰਤ ਆਉਣ ਦੀ ਲੱਗੀ ਪਾਬੰਦੀ ਨੂੰ ਹਮੇਸ਼ਾ ਲਈ ਖ਼ਤਮ ਕੀਤਾ ਜਾ ਸਕੇ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply