Tuesday, July 7, 2026

ਪਰਵਾਸੀ ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨਾ ਕੇਂਦਰ ਸਰਕਾਰ ਦਾ ਸਹੀ ਫੈਸਲਾ – ਨਾਪਾ

satnam chahal

ਜਲੰਧਰ, 19 ਅਗਸਤ (ਪੰਜਾਬ ਪੋਸਟ ਬਿਊਰੋ) – ਨਾਰਥ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਨੇ 212 ਸਿੱਖਾਂ ਦੇ ਨਾਂ ਕਾਲੀ ਸੂਚੀ ਵਿੱਚੋਂ ਕੱਢਣ ‘ਤੇ ਭਾਰਤ ਸਰਕਾਰ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਧੰਨਵਾਦ ਕੀਤਾ ਹੈ।ਨਾਪਾ ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਨੇ ਕਿਹਾ ਹੈ ਕਿ ਭਾਵੇਂ ਭਾਰਤ ਸਰਕਾਰ ਵੱਲੋਂ ਇਹ ਕਦਮ ਪੰਜਾਬ ਦੀਆਂ ਆਗਾਮੀ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਚੁੱਕਿਆ ਹੈ, ਪਰ ਇਹ ਇੱਕ ਸ਼ਲਾਘਾਯੋਗ ਕਦਮ ਜ਼ਰੂਰ ਹੈ। ਕੇਂਦਰ ਸਰਕਾਰ ਵੱਲੋਂ ਬਣਾਈ ਗਈ ਇਸ ਕਾਲੀ ਸੂਚੀ ਕਾਰਨ ਸਿੱਖਾਂ ਲਈ ਭਾਰਤ ਦਾ ਵੀਜ਼ਾ ਸਖ਼ਤੀ ਨਾਲ ਰੋਕ ਦਿੱਤਾ ਜਾਂਦਾ ਸੀ।ਚਾਹਲ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੀਆਂ ਕਾਲੀਆਂ ਸੂਚੀਆਂ ਭਾਰਤੀ ਸੁਰੱਖਿਆ ਏਜੰਸੀਆਂ ਵੱਲੋਂ ਵੱਖ-ਵੱਖ ਪੱਧਰ ‘ਤੇ ਬਣਾਈਆਂ ਗਈਆਂ ਸਨ।ਇਨ੍ਹਾਂ ਵਿੱਚੋਂ ਬਹੁਤੇ ਸਿੱਖਾਂ ‘ਤੇ ਭਾਰਤ ਵਿਰੋਧੀ ਕਾਰਵਾਈਆਂ ਦੇ ਦੋਸ਼ ਲਗਾਏ ਗਏ ਸਨ।ਉਹ ਸਿੱਖਾਂ, ਜਿਨ੍ਹਾਂ ਦੇ ਨਾਂ ਇਨ੍ਹਾਂ ਸੂਚੀਆਂ ਵਿੱਚ ਪਾਏ ਗਏ, ਦੇ ਭਾਰਤ ਵਿੱਚ ਦਾਖ਼ਲ ਹੋਣ ‘ਤੇ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ।ਚਾਹਲ ਨੇ ਭਾਰਤ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਯਕੀਨੀ ਬਣਾਇਆਂ ਜਾਵੇ ਕਿ ਕੋਈ ਕਿਸੇ ਵੀ ਸਿੱਖ ਨੂੰ ਕਾਲੀ ਸੂਚੀ ਦੇ ਆਧਾਰ ‘ਤੇ ਭਾਰਤ ਯਾਤਰਾ ਦੌਰਾਨ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply