ਬਠਿੰਡਾ, 20 ਅਗਸਤ (ਜਸਵਿੰਦਰ ਸਿੰਘ ਜੱਸ, ਅਵਤਾਰ ਸਿੰਘ ਕੈਂਥ)- ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਸੂਬਾਈ ਪ੍ਰਧਾਨ ਅਤੇ ਨੈਸ਼ਨਲ ਕਾਰਜਕਾਰਨੀ ਮੈਂਬਰ ਪ੍ਰੋ.ਬਲਜਿੰਦਰ ਕੌਰ ਨੂੰ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਪਾਰਟੀ ਵੱਲੋਂ ਉਮੀਦਵਾਰ ਐਲਾਨ ਦਿੱਤੇ ਜਾਣ ਤੋਂ ਬਾਦ ਅੱਜ ਉਨਾਂ੍ਹ ਦੇ ਸਮੱਰਥਕਾਂ ਨੇ ਵੱਡੀ ਗਿਣਤੀ ਵਿੱਚ ‘ਆਪ’ ਦੇ ਲੀਗਲ ਸੈੱਲ ਦੇ ਸੀਨ:ਆਗੂ ਤੇ ਆਰ.ਟੀ.ਆਈ ਵਿੰਗ ਦੇੇ ਜਨ: ਸਕੱਤਰ ਸਤਿੰਦਰ ਸਿੱਧੂ ਦੀ ਅਗਵਾਈ ਵਿੱਚ ਲੱਡੂ ਵੰਡ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਗਿਆ।ਪੱਤਰਕਾਰਾਂ ਨਾਲ ਗੱਲ ਕਰਦਿਆਂ ਸਤਿੰਦਰ ਸਿੱਧੂ ਨੇ ਪ੍ਰੋ. ਬਲਜਿੰਦਰ ਕੌਰ ਨੂੰ ਪਾਰਟੀ ਹਾਈਕਮਾਂਡ ਵੱਲੋਂ ਟਿਕਟ ਦਿੱਤੇ ਜਾਣ ਨੂੰ ਸ਼ਲਾਘਾਯੋਗ ਕਦਮ ਦੱਸਦਿਆਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ,ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਸਮੇਤ ਸਮੂਹ ਆਗੂਆਂ ਦਾ ਧੰਨਵਾਦ ਕਰਦਿਆਂ ਪਾਰਟੀ ਨੂੰ ਵਿਸ਼ਵਾਸ ਦੁਆਇਆ ਕਿ ਪਾਰਟੀ ਹਲਕਾ ਤਲਵੰਡੀ ਸਾਬੋ ਤੋਂ ਸ਼ਾਨਦਾਰ ਪ੍ਰਦਰਸ਼ਨ ਕਰੇਗੀ।ਇਸ ਮੌਕੇ ਪਾਰਟੀ ਵਰਕਰਾਂ ਤੇ ਸਮੱਰਥਕਾਂ ਤੋਂ ਇਲਾਵਾ ਐਡਵੋਕੇਟ ਸਰਬਜੀਤ ਸਿੰਘ, ਐਡਵੋਕੇਟ ਜਸਵੰਤ ਸਿੰਘ, ਐਡਵੋਕੇਟ ਰਮਨਦੀਪ ਸ਼ਰਮਾ, ਐਡਵੋਕੇਟ ਪੀ.ਕੇ ਰੰਗਾ, ਐਡਵੋਕੇਟ ਗਮਦੂਰ ਸਿੰਘ, ਐਡਵੋਕੇਟ ਸੱਚਦੇਵ, ਯੂਥ ਆਗੂ ਕਸ਼ਮੀਰ ਸਿੰਘ ਸੰਗਤ, ਹਨੀ, ਜਸਵਿੰਦਰ ਸਿੰਘ ਪ੍ਰਧਾਨ, ਮੁਨਸ਼ੀ ਸਰਬਜੀਤ ਸਿੰਘ, ਰੇਸ਼ਮ ਸਿੰਘ ਤੇ ਗੁਰਸੇਵਕ ਸਿੰਘ ਆਦਿ ਹਾਜਿਰ ਸਨ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media