ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ ਸੱਗੂ)- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਦੀਆਂ ਕੋਸ਼ਿਸ਼ਾਂ ਸਦਕਾ ਭੁਪਿੰਦਰ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਪੁਸ਼ਤੈਨੀ ਪਿੰਡ ਖਤਰਾਏ ਮਹਾਂਪੁਰਖਾ ਜ਼ਿਲ੍ਹਾ ਤਰਨ ਤਾਰਨ ਵਿਖੇ ਪਹੁੰਚਾਈ ਗਈ।ਭੁਪਿੰਦਰ ਸਿੰਘ ਦੀ ਮੌਤ 8 ਜੁਲਾਈ 2016 ਨੂੰ ਸਾਊਦੀ ਅਰਬ ਵਿਖੇ ਹੋ ਗਈ ਸੀ ਜਿਥੇ ਕਿ ਉਹ ਕੰਮ ਕਰਨ ਗਿਆ ਸੀ।ਭੁਪਿੰਦਰ ਸਿੰਘ ਦਾ ਪਰਿਵਾਰ ਉਸ ਦੀ ਦੇਹ ਨੂੰ ਭਾਰਤ ਲਿਆਉਣ ਲਈ ਅਸਮਰਥ ਸੀ ਅਤੇ ਮਾਮਲਾ ਸੰਸਦ ਮੈਂਬਰ ਭਗਵੰਤ ਮਾਨ ਦੇ ਧਿਆਨ ਵਿੱਚ ਆਉਣ ਤੋਂ ਬਾਅਦ ਉਹਨਾਂ ਨੇ ਵਿਦੇਸ਼ ਮੰਤਰਾਲੇ ਤੇ ਸਾਊਦੀ ਅਰਬ ਦੀ ਅੰਬੈਂਸੀ ਨਾਲ ਲਗਾਤਾਰ ਸੰਪਰਕ ਕਰ ਕੇ ਭੁਪਿੰਦਰ ਸਿੰਘ ਦੀ ਮ੍ਰਿਤਕ ਦੇਹ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਲਿਆਉਣ ਵਿਚ ਸਫਲਤਾ ਹਾਸਿਲ ਕੀਤੀ।ਜਿਸ ਨੂੰ ਅੰਮ੍ਰਿਤਸਰ ਦੱਖਣੀ ਤੋਂ ਆਪ ਦੇ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਜ਼ਰ ਅਤੇ ਸੀਨੀਅਰ ਆਗੂ ਕੁਲਦੀਪ ਸਿੰਘ ਧਾਲੀਵਾਲ ਨੇ ਪੀੜਤ ਪਰਿਵਾਰ ਨੂੰ ਸੋਪਿਆ।ਇਸ ਮੌਕੇ ਡਾ. ਨਿੱਜ਼ਰ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਸੂਬੇ ਵਿੱਚ ਰੋਜ਼ਗਾਰ ਦੇ ਸਾਧਨ ਨਾ ਹੋਣ ਕਰਕੇ ਵਿਦੇਸ਼ਾਂ ਵਿੱਚ ਜਾ ਕੇ ਮਿਹਨਤ ਮਜ਼ਦੂਰੀ ਖਾਤਿਰ ਧੱਕੇ ਖਾਣ ਲਈ ਮਜ਼ਬੂਰ ਹੋ ਰਹੇ ਹਨ।ਡਾ. ਨਿੱਜ਼ਰ ਨੇ ਕਿਹਾ ਕਿ ਵਿਦੇਸ਼ ਮੰਤਰਾਲੇ ਨੂੰ ਬਾਹਰਲੇ ਦੇਸ਼ਾਂ ਵਿੱਚ ਵੱਸੇ ਪੰਜਾਬੀਆਂ ਪ੍ਰਤੀ ਸੰਜ਼ੀਦਾ ਰੁੱਖ ਅਪਨਾਉਣਾ ਚਾਹੀਦਾ ਹੈ ਅਤੇ ਬਿਪਤਾ ਦੀ ਘੜੀ ਵਿੱਚ ਉਹਨਾਂ ਦੀ ਤੁਰੰਤ ਮਦਦ ਕਰਨੀ ਚਾਹੀਦੀ ਹੈ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media