Tuesday, November 24, 2026

ਮਾਊਂਟ ਲਿਟਰਾ ਜੀ ਸਕੂਲ ਵਿਖੇ ਕੌਮੀ ਸਪੋਰਟਸ ਡੇਅ 29 ਅਗਸਤ ਨੂੰ

ਅੰਮ੍ਰਿਤਸਰ, 22 ਅਗਸਤ (ਪੰਜਾਬ ਪੋਸਟ ਬਿਊਰੋ) – ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੀ ਯਾਦ ਨੂੰ ਸਮਰਪਿਤ ਕੌਮੀ ਪੱਧਰ ਤੇ 29 ਅਗਸਤ ਨੂੰ ਸਰਕਾਰੀ ਤੇ ਗ਼ੈਰ-ਸਰਕਾਰੀ ਪੱਧਰ ਤੇ ਆਯੋਜਿਤ ਹੋਣ ਵਾਲੇ ਸਮਾਗਮਾਂ ਦੇ ਸਿਲਸਿਲੇ ਤਹਿਤ ਲੋਹਾਰਕਾ ਰੋਡ ਵਿਖੇ ਸਥਿਤ ਮਾਊਂਟ ਲਿਟਰਾ ਜੀ ਸਕੂਲ ਵਿਖੇ ਡਾਇਰੈਕਟਰ ਮੈਡਮ ਮਨਜੋਤ ਢਿੱਲੋਂ, ਅਜੀਤ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ, ਪ੍ਰਿੰਸੀਪਲ ਅਲਪਨਾ ਕਸ਼ੱਯਪ ਦੇ ਬੇਮਿਸਾਲ ਪ੍ਰਬੰਧਾਂ ਅਤੇ ਹੈਡ ਮਿਸਟ੍ਰੈਸ ਰੁਪਿੰਦਰ ਕੌਰ ਦੀ ਅਗਵਾਈ ਵਿੱਚ 29 ਅਗਸਤ ਨੂੰ ਇੱਕ ਦਿਨਾਂ ਖੇਡ ਪ੍ਰਤਿਯੋਗਿਤਾ ਦਾ ਆਯੋਜਨ ਕੀਤਾ ਜਾਵੇਗਾ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦੇ ਸਕੂਲ ਦੇ ਸ਼ਰੀਰਕ ਸਿੱਖਿਆ ਵਿਭਾਗ ਦੀ ਮੁੱਖੀ ਮੈਡਮ ਹਰਜੀਤ ਕੌਰ ਬੁੱਟਰ ਨੇ ਦੱਸਿਆ ਕਿ ਇਸ ਦਿਨ ਜਿੱਥੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਨੂੰ ਯਾਦ ਕੀਤਾ ਜਾਵੇਗਾ। ਉੱਥੇ ਖੇਡ ਪ੍ਰਤਿਯੋਗਿਤਾ ਦੇ ਦੌਰਾਨ ਮੋਹਰੀ ਰਹਿਣ ਵਾਲੇ ਖਿਡਾਰੀ-ਖਿਡਾਰਨਾਂ ਨੂੰ ਉੱਚੇਚੇ ਤੌਰ ਤੇ ਸਨਮਾਨਿਤ ਵੀ ਕੀਤਾ ਜਾਵੇਗਾ। ਇਨਾਮ ਤਕਸੀਮ ਕਰਨ ਦੀ ਰਸਮ ਉੱਘੇ ਹਾਕੀ ਉਲੰਪਿਅਨ ਸੀ.ਆਈ.ਟੀ. ਰੇਲਵੇ ਬਲਵਿੰਦਰ ਸਿੰਘ ਸ਼ੰਮੀ ਤੇ ਖੇਡ ਪੀ.ਆਰ.ਓ. ਪ੍ਰੋਫੈ. ਜੀ.ਐਸ. ਸੰਧੂ ਸਾਂਝੇ ਤੌਰ ਤੇ ਅਦਾ ਕਰਨਗੇ।ਇਸ ਮੌਕੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗ੍ਰਾਮ ਦੀ ਪੇਸ਼ਕਾਰੀ ਵੀ ਕਰਨਗੇ।ਇਸ ਸਬੰਧੀ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

Check Also

ਮਨੁੱਖਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ

              ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ …

Leave a Reply