Friday, September 25, 2026

ਸ਼ੋ੍ਮਣੀ ਕਮੇਟੀ ਵਲੋਂ ਸਾਬਕਾ ਹਜ਼ੂਰੀ ਰਾਗੀ ਭਾਈ ਹਰੀ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਇਜ਼ਹਾਰ

PPN2208201615
ਅੰਮ੍ਰਿਤਸਰ, 22 ਅਗਸਤ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਭਾਈ ਹਰੀ ਸਿੰਘ ਸਾਬਕਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਕਾਲ ਚਲਾਣਾ ਕਰ ਜਾਣ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਉਨ੍ਹਾਂ ਕਿਹਾ ਕਿ ਭਾਈ ਹਰੀ ਸਿੰਘ ਜੀ ਆਪਣੀ ਜ਼ਿੰਦਗੀ ਦਾ ਬਹੁਤ ਲੰਮਾ ਸਮਾਂ ਚਹੁੰ ਵਰਨਾ ਲਈ ਸਰਬ ਸਾਂਝੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰ ਸ਼ਬਦ ਦੀ ਹਾਜ਼ਰੀ ਭਰਦੇ ਰਹੇ।ਭਾਈ ਸਾਹਿਬ ਦੇ ਕੀਰਤਨ ਵਿੱਚ ਸ਼ਬਦ ਦੀ ਪ੍ਰਧਾਨਤਾ, ਸਹਿਜ ਅਤੇ ਸਮਰਪਣ ਸੀ।ਉਨ੍ਹਾਂ ਕਿਹਾ ਕਿ ਕੀਰਤਨ ਸ਼ੈਲੀ ਦੇ ਪਰੰਪਰਾਗਤ ਰਾਗਾਂ ਦੀ ਮਧੁਰਤਾ ਅਤੇ ਮੌਲਿਕਤਾ ਉਨ੍ਹਾਂ ਦੇ ਕੀਰਤਨ ਦਾ ਵੱਡਾ ਗੁਣ ਸੀ।ਇਸੇ ਕਾਰਨ ਹੀ ਭਾਈ ਸਾਹਿਬ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਮਾ ਅਰਸਾ ਗੁਰਬਾਣੀ ਜੱਸ ਗਾਇਣ ਕਰਨ ਦੀ ਸੇਵਾ ਨਿਭਾਈ।ਉਨ੍ਹਾਂ ਕਿਹਾ ਕਿ ਭਾਈ ਹਰੀ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਘਰ, ਪਰਿਵਾਰ ਤੇ ਪੰਥ ਨੂੰ ਇਕ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਤੇ ਉਸ ਅੱਗੇ ਕਿਸੇ ਦਾ ਜੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਮੇਰੀ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੇ ਚਰਨਾਂ ਵਿੱਚ ਅਰਦਾਸ ਜੋਦੜੀ ਹੈ ਕਿ ਉਹ ਭਾਈ ਸਾਹਿਬ ਦੀ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਪ੍ਰੀਵਾਰ ਤੇ ਸਾਕੁਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਭਾਈ ਸਾਹਿਬ ਦੇ ਅਕਾਲ ਚਲਾਣੇ ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕ’ਤਰ ਹਰਚਰਨ ਸਿੰਘ, ਡਾ: ਰੂਪ ਸਿੰਘ, ਮਨਜੀਤ ਸਿੰਘ ਤੇ ਅਵਤਾਰ ਸਿੰਘ ਸਕੱਤਰ, ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਅਤੇ ਸਮੁੱਚੇ ਅਧਿਕਾਰੀਆਂ ਨੇ ਵੀ ਅਫ਼ਸੋਸ ਪ੍ਰਗਟ ਕੀਤਾ ਹੈ।ਭਾਈ ਹਰੀ ਸਿੰਘ ਦਾ ਅੰਤਿਮ ਸਸਕਾਰ ਗੁਰਦੁਆਰਾ ਸ਼ਹੀਦ ਗੰਜ ਨੇੜੇ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ ਹੈ।ਉਨ੍ਹਾਂ ਦੀ ਚਿਖਾ ਨੂੰ ਅਗਨੀ ਦੇਣ ਤੋਂ ਪਹਿਲਾਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਅਰਦਾਸ ਕੀਤੀ।ਭਾਈ ਹਰੀ ਸਿੰਘ ਦੀ ਮ੍ਰਿਤਕ ਦੇਹ ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੁਸ਼ਾਲਾ ਤੇ ਸਿਰੋਪਾਓ ਡਾ: ਰੂਪ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਪਾਇਆ।ਭਾਈ ਹਰੀ ਸਿੰਘ ਦੀ ਮ੍ਰਿਤਕ ਦੇਹ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਜਸਪਾਲ ਸਿੰਘ ਨੇ ਦਿੱਤੀ।
ਇਸ ਮੌਕੇ ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਕੁਲਵਿੰਦਰ ਸਿੰਘ ਮੀਤ ਸਕੱਤਰ, ਸਤਬੀਰ ਸਿੰਘ ਸਾਬਕਾ ਸਕੱਤਰ, ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਗਿਆਨੀ ਚਰਨ ਸਿੰਘ ਸਾਬਕਾ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸz: ਸਤਨਾਮ ਸਿੰਘ ਮਾਂਗਾਸਰਾਏਂ ਤੇ ਸz: ਹਰਪ੍ਰੀਤ ਸਿੰਘ ਵਧੀਕ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਰਵਿੰਦਰ ਸਿੰਘ, ਭਾਈ ਕ੍ਰਿਪਾਲ ਸਿੰਘ ਹਜ਼ੂਰੀ ਰਾਗੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਦਵਿੰਦਰ ਸਿੰਘ ਪ੍ਰੀਤ ਹਜ਼ੂਰੀ ਰਾਗੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ ਤੇ ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਭਾਈ ਗੁਰਮੇਜ ਸਿੰਘ ਤੇ ਭਾਈ ਸੁਰਿੰਦਰ ਸਿੰਘ ਜੋਧਪੁਰੀ ਸਾਬਕਾ ਹਜ਼ੂਰੀ ਰਾਗੀ, ਰਾਜ ਸਿੰਘ ਸਾਬਕਾ ਮੈਨੇਜਰ, ਬਲਬੀਰ ਸਿੰਘ ਤੇ ਕੁਲਦੀਪ ਸਿੰਘ ਬਾਵਾ ਸਾਬਕਾ ਮੀਤ ਸਕੱਤਰ, ਸੁਰਿੰਦਰਪਾਲ ਸਿੰਘ ਤੇ ਪ੍ਰਵਿੰਦਰ ਸਿੰਘ ਸਾਬਕਾ ਇੰਚਾਰਜ ਆਦਿ ਹਾਜ਼ਰ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply