
ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ)- ਪੰਜਾਬ ਸਰਕਾਰ ਘੱਟ ਗਿਣਤੀ ਵਰਗ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਡਾ. ਚਰਨਜੀਤ ਸਿੰਘ ਅਟਵਾਲ ਮਾਨਯੋਗ ਸਪੀਕਰ ਪੰਜਾਬ ਨੇ ਰਾਮਤੀਰਥ ਵਿਖੇ ਵਾਲਮੀਕ ਤੀਰਥ ਆਦਿ ਧਰਮ ਮਹਾਂ ਪਰਵ ਦੇ ੫੦ਵੇ ਸਥਾਪਨਾ ਦਿਵਸ ਮੌਕੇ ਕਰਵਾਏ ਗਏ ਸਮਾਗਮ ਵਿਚ ਸ਼ਿਰਕਤ ਕਰਨ ਉਪਰੰਤ ਕੀਤਾ। ਡਾ. ਚਰਨਜੀਤ ਸਿੰਘ ਅਟਵਾਲ ਮਾਨਯੋਗ ਸਪੀਕਰ ਪੰਜਾਬ ਨੇ ਕਿਹਾ ਕਿ ਸੂਬਾ ਸਰਕਾਰ ਵਲੋ ਘੱਟ ਗਿਣਤੀ ਵਰਗ ਦੇ ਸਰਬਪੱਖੀ ਵਿਕਾਸ ਲਈ ਵੱਖ-ਵੱਖ ਯੋਜਨਾਵਾ ਚਾਲੂ ਕੀਤੀਆਂ ਗਈਆਂ ਹਨ। ਉਨਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਗਵਾਨ ਰਾਮ ਜੀ ਦੇ ਪੁੱਤਰਾਂ ਲਵ ਤੇ ਕੁਸ਼ ਦੇ ਜਨਮ ਅਸਥਾਨ ਰਾਮ ਤੀਰਥ ਵਿਖੇ ਕਰੀਬ ੧੨੫ ਕਰੋੜ ਦੀ ਲਾਗਤ ਨਾਲ ਉਸਾਰਿਆ ਜਾ ਰਿਹਾ ਪਾਵਨ ਵਾਲਮੀਕਿ ਤੀਰਥ ਸਮੁੱਚੀ ਮਨੁੱਖਤਾ ਲਈ ਸ਼ਾਂਤੀ, ਸਦਭਾਵਨਾ ਤੇ ਭਾਈਚਾਰਕ ਏਕਤਾ ਦਾ ਚਾਨਣ ਮੁਨਾਰਾ ਸਾਬਿਤ ਹੋਵੇਗਾ। ਇਸ ਤੀਰਥ ਦੇ ਮੁਕੰਮਲ ਹੋਣ ਨਾਲ ਜਿਥੇ ਇਸ ਪਾਵਨ ਤੀਰਥ ਦੀ ਸੁੰਦਰਤਾ ‘ਚ ਹੋਰ ਵਾਧਾ ਹੋਵੇਗਾ ਉਥੇ ਦੁਨੀਆਂ ਭਰ ਦੇ ਸ਼ਰਧਾਲੂ ਜੋ ਇਥੇ ਸਜ਼ਦਾ ਕਰਨ ਆਉਣਗੇ ਉਨਾਂ ਨੂੰ ਹਰ ਤਰਾਂ ਦੀ ਸਹੂਲਤ ਮਿਲੇਗੀ। ਉਨਾਂ ਦੱਸਿਆ ਕਿ ਇਹ ਪਾਵਨ ਤੀਰਥ ਪਵਿੱਤਰ ਸਰੋਵਰ ਵਿਚ ਸਥਿਤ ਹੋਵੇਗਾ, ਜਿਸਨੂੰ ਕਿ ਇਕ ਪੁਲ ਰਾਹੀਂ ਪਰਿਕਰਮਾ ਨਾਲ ਜੋੜਿਆ ਜਾਵੇਗਾ। ਇਸ ਅੰਦਰ ਦੋ ਗੈਲਰੀਆਂ ਵੀ ਹੋਣਗੀਆਂ, ਜਿਨਾਂ ਰਾਹੀਂ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਤਸਵੀਰਾਂ ਤੇ ਲਿਖਤਾਂ ਰਾਹੀਂ ਦਰਸਾਇਆ ਜਾਵੇਗਾ। ਇਸ ਮੌਕੇ ਸ੍ਰੀ ਰਾਜੇਸ ਬਾਗਾ ਚੇਅਰਮੈਨ ਵੀ ਮੌਜੂਦ ਸਨ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media