ਪਠਾਨਕੋਟ, 23 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਪੁਲੀਸ ਸਾਂਝ ਕੇਂਦਰਾਂ ਵਿੱਚ ਮਹੀਨਾ ਜੁਲਾਈ, 2016 ਦੌਰਾਨ ਵੱਖ ਵੱਖ ਕੇਸਾਂ ਨਾਲ ਸਬੰਧਤ 2301 ਦਰਖਾਸਤਾਂ ਪ੍ਰਾਪਤ ਹੋਈਆਂ ਅਤੇ ਵੱਖ ਵੱਖ ਕੇਸਾਂ ਨਾਲ ਸਬੰਧਤ 376 ਦਰਖਾਸਤਾਂ ਪਹਿਲਾ ਵੀ ਪੈਡਿੰਗ ਸਨ। ਇਸ ਤਰ੍ਹਾਂ ਕੁੱਲ 2677 ਦਰਖਾਸਤਾਂ ਵਿਚੋਂ 2375 ਦਰਖਾਸਤਾਂ ਵੱਖ ਵੱਖ ਥਾਣਿਆਂ ਨੂੰ ਭੇਜ ਕੇ ਉਨ੍ਹਾਂ ਦਾ ਨਿਪਟਾਰਾ ਕਰ ਦਿੱਤਾ ਗਿਆ। ਇਹ ਜਾਣਕਾਰੀ ਸ਼੍ਰੀ ਰਾਕੇਸ਼ ਕੌਸ਼ਲ ਐਸ.ਐਸ.ਪੀ. ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਇੰਨ੍ਹਾਂ ਦਰਖਾਸਤਾਂ ਵਿੱਚ 754 ਦਰਖਾਸਤਾਂ ਐਫ.ਆਈ.ਆਰ ਅਤੇ ਡੀ.ਡੀ.ਆਰ ਦੀਆਂ ਨਕਲਾਂ ਲੈਣ ਨਾਲ ਸਬੰਧਤ ਸਨ। ਜਿਨ੍ਹਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਾਸਪੋਰਟ ਵੈਰੀਫਿਕੇਸ਼ ਕਰਨ ਸਬੰਧੀ 821 ਅਰਜੀਆਂ ਪ੍ਰਾਪਤ ਹੋਈਆਂ ਸਨ, ਜਿੰਨ੍ਹਾਂ ਵਿਚੋਂ 728 ਅਰਜ਼ੀਆਂ ਦੀ ਵੈਰੀਫਿਕੇਸ਼ਨ ਕਰ ਦਿੱਤੀ ਗਈ ਹੈ।
ਸ਼੍ਰੀ ਕੌਸ਼ਲ ਨੇ ਅੱਗੇ ਦੱਸਿਆ ਕਿ ਸਰਵਿਸ ਵੈਰੀਫਿਕੇਸ਼ਨ ਕਰਨ ਲਈ 182 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਜਿੰਨ੍ਹਾਂ ਵਿਚੋਂ 152 ਅਰਜੀਆਂ ਦੀ ਸਰਵਿਸ ਵੈਰੀਫਿਕੇਸ਼ਨ ਕਰ ਦਿੱਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵਿਅਕਤੀਆਂ ਦੇ ਕਰੈਕਟਰ ਵੈਰੀਫਿਕੇਸ਼ਨ ਕਰਨ ਲਈ 231 ਅਤੇ ਆਰਮਜ਼ ਲਾਈਸੈਂਸ ਦੀ ਰੀਨਿਊਵਲ ਦੀ ਵੈਰੀਫਿਕੇਸ਼ਨ ਕਰਨ ਲਈ 71 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਜਿੰਨ੍ਹਾਂ ਵਿਚੋਂ ਕ੍ਰਮਵਾਰ 180 ਕਰੈਕਟਰ ਵੈਰੀਫਿਕੇਸ਼ਨ ਤੇ 58 ਆਰਮਜ਼ ਲਾਈਸੈਂਸ ਰੀਨਿਊਵਲ ਕਰਨ ਲਈ ਵੈਰੀਫਿਕੇਸ਼ਨ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕਿਰਾਏਦਾਰ/ਨੌਕਰ ਜੋ ਦੂਸਰੇ ਜ਼ਿਲ੍ਹਿਆਂ ਅਤੇ ਰਾਜਾਂ ਦੇ ਵਸਨੀਕ ਹਨ, ਉਨ੍ਹਾਂ ਦੀ ਪੜਤਾਲ ਸਬੰਧੀ 48 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿੰਨ੍ਹਾਂ ਵਿਚੋਂ 39 ਦੀ ਪੜਤਾਲ ਮੁਕੰਮਲ ਕਰ ਦਿੱਤੀ ਗਈ ਹੈ ਅਤੇ 9 ਦੀ ਵੀ ਵੈਰੀਫਿਕੇਸ਼ਨ ਮਿਥੇ ਸਮੇਂ ਦੌਰਾਨ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਲੋਕਾਂ ਦੇ ਕੰਮ ਨਿਯਮਾਂ ਅਨੁਸਾਰ ਤੇ ਸਮੇਂ ਸਿਰ ਕੀਤੇ ਜਾ ਰਹੇ ਹਨ ਅਤੇ ਜੋ ਵੀ ਕੰਮ ਪੈਡਿੰਗ ਹੈ, ਉਸ ਨੂੰ ਵੀ ਜਲਦੀ ਤੋਂ ਜਲਦੀ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਸਾਂਝ ਕੇਂਦਰਾਂ ਤੋਂ ਲੋਕਾਂ ਨੂੰ ਪੁਲੀਸ ਵਿਭਾਗ ਦੀਆਂ ਵੱਖ-ਵੱਖ ਸੇਵਾਵਾਂ ਦਾ ਲਾਭ ਮਿਲ ਰਿਹਾ ਹੈ, ਜੋ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਿਹਾ ਹੈ।
Check Also
ਖਾਲਸਾ ਕਾਲਜ ਵੱਲੋਂ ‘ਨਵੀਨਤਾ ਅਤੇ ਉਦਯਮਿਤਾ ਆਊਟਰੀਚ’ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 22 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ …
Punjab Post Daily Online Newspaper & Print Media