ਪਠਾਨਕੋਟ, 24 ਅਗਸਤ (ਪੰਜਾਬ ਪੋਸਟ ਬਿਊਰੋ) – ਦੁਨੀਆਂ ਦੇ ਹਰ ਖੇਤਰ ਦੇ ਵਿਕਾਸ ਦਾ ਆਧਾਰ ਸੂਚਨਾ ਅਤੇ ਗਿਆਨ ਦਾ ਪ੍ਰਸਾਰ ਹੀ ਹੈ।ਪੰਜਾਬ ਦਾ ਨੌਜਵਾਨ ਕਿਸਾਨ ਵੀ ਸੂਚਨਾ ਅਤੇ ਨਵੀਂ ਤਕਨੀਕ ਦੇ ਗਿਆਨ ਨਾਲ ਖੇਤੀ ਖੇਤਰ ਵਿਚ ਅੱਗੇ ਨਿਕਲ ਰਿਹਾ ਹੈ।ਇਹ ਜਾਣਕਾਰੀ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਅੱਜ ਵਟਸਐਪ ਸਮੂਹ ਦੇ ਕਿਸਾਨ ਮੈਂਬਰ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਰਾਜ ਪੱਧਰੀ ਸਮਾਗਮ 27 ਅਗਸਤ ਨੂੰ ਆਡੀਟੋਰੀਅਮ, ਨੇੜੇ ਟਰੱਕ ਯੂਨੀਅਨ, ਸੈਲੀ ਰੋਡ ਪਠਾਨਕੋਟ ਵਿਖੇ ਕਰਵਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਸ਼੍ਰੀ ਕਾਹਨ ਸਿੰਘ ਪੰਨੂ ਸਕੱਤਰ ਸਿੰਚਾਈ ਵਿਭਾਗ ਮੁੱਖ ਮਹਿਮਾਨ, ਡਾ ਜਸਬੀਰ ਸਿੰਘ ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣਗੇ।ਉਨ੍ਹਾਂ ਦੱਸਿਆ ਇਸ ਸਮਾਗਮ ਵਿੱਚ ਜਿਸ ਵਿੱਚ ਖੇਤੀਬਾੜੀ, ਬਾਗਬਾਨੀ, ਪੀ.ਏ.ਯੂ ਦੇ ਖੇਤੀ ਮਾਹਿਰ ਅਤੇ ਅਗਾਂਹ ਵਧੂ ਕਿਸਾਨ ਖੇਤੀ ਜਿਨਸਾਂ ਦਾ ਮੰਡੀਕਰਨ, ਸਬਜੀਆਂ ਦੀ ਕਾਸ਼ਤ, ਕਿਸਾਨ ਉਤਪਾਦਕ ਸੰਗਠਨਾਂ ਦੀ ਮਹੱਤਤਾ, ਜੈਵਿਕ ਖੇਤੀ, ਐਗਰੋ ਪ੍ਰੋਸੈਸਿੰਗ ਵਿਸ਼ਿਆਂ ਤੇ ਆਪਣੇ ਵਿਚਾਰ ਸਾਂਝੇ ਕਰਨਗੇ।ਉਨਾਂ ਦੱਸਿਆ ਕਿ ਇਸ ਮੌਕੇ ਅਗਾਂਹਵਧੂ ਕਿਸਾਨ ਔਰਤਾਂ ਅਤੇ ਕਿਸਾਨਾਂ ਵੱਲੋਂ ਇਕ ਨੁਮਾਇਸ਼ ਵੀ ਲਗਾਈ ਜਾਵੇਗੀ।ਉਨਾਂ ਕਿਸਾਨਾਂ ਖਾਸ ਕਰਕੇ ਨੌਜਵਾਨਾਂ ਨੂੰ ਇਸ ਸਮਾਗਮ ਵਿੱਚ ਵਧ ਚੜ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ।ਇਸ ਮੌਕੇ ਸ਼੍ਰੀ ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫ਼ਸਰ, ਡਾ. ਅਮਰੀਕ ਸਿੰਘ ਖੇਤੀਬਾੜੀ ਅਫ਼ਸਰ, ਠਾਕੁਰ ਰੂਪ ਸਿੰਘ ਜਸਰੋਟੀਆਂ, ਰਾਕੇਸ਼ ਕੁਮਾਰ ਅਤੇ ਕਿਸਾਨ ਹਾਜ਼ਰ ਸਨ।
Check Also
ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media