Tuesday, November 24, 2026

ਜਨਮ ਅਸ਼ਟਮੀ ਦੀ ਸ਼ੋਭਾ ਯਾਤਰਾ ‘ਚ ਸ਼ਾਮਿਲ ਹੋਏ ਡਾ. ਨਿੱਜ਼ਰ

PPN2508201601ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ ਸੱਗੂ) –  ਹਲਕਾ ਦੱਖਣੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਜ਼ਰ ਢਾਬ ਬੱਸਤੀ ਰਾਮ ਸਥਿਤ ਮਾਤਾ ਚਿੰਤਪੁਰਨੀ ਮੰਦਰ ਵੱਲੋਂ ਕ੍ਰਿਸ਼ਨ ਜਨਮ ਅਸ਼ਟਮੀ ਦੇ ਸੰਬੰਧ ਵਿੱਚ ਕੱਢੀ ਗਈ ਸ਼ੋਭਾ ਯਾਤਰਾ ਚ’ ਸ਼ਾਮਿਲ ਹੋਏ ।ਆਪ ਵਰਕਰਾਂ ਸਮੇਤ ਸ਼ਾਮਿਲ ਹੋਏ ਡਾ. ਨਿੱਜ਼ਰ ਨੇ ਮੰਦਰ ਦੀ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸਾਰੇ ਧਾਰਮਿਕ ਤਿਉਹਾਰ ਮਿਲਜੁਲ ਕੇ ਮਨਾਉਣੇ ਚਾਹੀਦੇ ਹਨ।ਜਿਸ ਨਾਲ ਆਪਸੀ ਸਾਂਝ ਵੱਧਦੀ ਹੈ।ਉਨਾਂ ਨੇ ਭਗਵਾਨ ਕ੍ਰਿਸ਼ਨ ਦੇ ਜੀਵਨ ਤੋਂ ਸੰਦੇਸ਼ ਲੈਣ ਲਈ ਦੀ ਅਪੀਲ ਕੀਤੀ ।ਮੰਦਰ ਕਮੇਟੀ ਵੱਲੋਂ ਮਹੰਤ ਨੰਦ ਲਾਲ ਤੇ ਵਾਰਡ ਨੰਬਰ 43 ਦੇ ਬੂਥ ਇੰਚਾਰਜ਼ ਪਲਵਿੰਦਰ ਸਿੰਘ ਅਤੇ ਕੁਲਦੀਪ ਸਿੰਘ ਵੱਲੋਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਤੇ ਜਸਪ੍ਰੀਤ ਸਿੰਘ, ਹਰਜਿੰਦਰ ਸਿੰਘ ਧੰਜਲ, ਹਰਮਿੰਦਰ ਸਿੰਘ, ਬਲਵਿੰਦਰ ਕਿੰਗ, ਆਦਿਤਯ, ਪ੍ਰਭਬੀਰ ਸਿੰਘ ਬਰਾੜ, ਰਛਪਾਲ ਸਿੰਘ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply