Friday, March 20, 2026

ਗੁਰਮਤਿ ਸਮਾਗਮ 4 ਸਤਬੰਰ ਦਿਨ ਦੀ ਸ਼ਾਮ ਨੂੰ

ਬਠਿੰਡਾ, 25 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸਮਾਜ ਸੇਵੀ  ਤੇ ਧਾਰਮਿਕ ਨਿਰੋਲ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਵੱਲੋ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ  ਅਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ 4 ਸਤਬੰਰ ਦਿਨ ਐਤਵਾਰ ਸ਼ਾਮ 5 ਵਜੇ ਤੋਂ ਸ੍ਰੀ ਸੁਖਮਨੀ ਸਾਹਿਬ ਦੇ ਸੰਗਤੀ ਰੂਪ ਪਾਠ ਕਰਕੇ ਸਮਾਗਮ ਦੀ ਅਰੰਭਤਾ ਕੀਤੀ ਜਾਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਭਾਈ ਅਬਨਾਸ਼ ਸਿੰਘ ਸੋਢੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਜੀਵਨ ਪ੍ਰਕਾਸ਼ ਮਾਡਲ ਟਾਊਨ, ਫੇਸ-1 ਵਿਖੇ ਹੋਵੇਗੀ।ਜਿਸ ਵਿਚ ਹਜ਼ੂਰੀ ਰਾਗੀ ਭਾਈ ਹਰਦੇਵ ਸਿੰਘ ਗੁਰਦੁਆਰਾ ਸਾਹਿਬ ਜੀਵਨ ਪ੍ਰਕਾਸ਼ ਮਾਡਲ ਟਾਊਨ ਸਮਾਂ ਰਾਤ 7 ਵਜੇ ਤੋਂ 8 ਵਜੇ ਤੱਕ ਕੀਰਤਨ ਕਰਨਗੇ, ਕਥਾ ਵਾਚਕ ਭਾਈ ਜਗਤਾਰ ਸਿੰਘ ਜੰਗੀਆਣਾ 8 ਵਜੇ ਤੋਂ 9 ਵਜੇ ਤੱਕ ਗੁਰੂ ਸ਼ਬਦ ਦੀ ਕਥਾ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਹਜ਼ੂਰੀ ਰਾਗੀ ਭਾਈ ਕੰਵਲਜੀਤ ਸਿੰਘ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ ਰਾਤ 9 ਵਜੇ ਤੋਂ 10 ਵਜੇ ਤੱਕ ਸ਼ਬਦ ਕੀਰਤਨ ਨਾਲ ਗੁਰੂ ਚਰਨਾਂ ਨਾਲ ਜੋੜਣ ਦਾ ਉਪਰਾਲਾ ਕਰਨਗੇ।ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Check Also

ਪੰਜਾਬ ਸਰਕਾਰ ਦੇ ਸੇਵਾਮੁਕਤ ਪੈਨਸ਼ਨਰਾਂ ਵਲੋਂ ਡਿਜ਼ੀਟਲ ਲਾਈਫ ਸਰਟੀਫਿਕੇਟ ਹੋਇਆ ਲਾਜ਼ਮੀ – ਜ਼ਿਲ੍ਹਾ ਖਜ਼ਾਨਾ ਅਫ਼ਸਰ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ) – ਮੈਡਮ ਸੁਖਬੀਰ ਕੌਰ ਜਿਲਾ ਖਜਾਨਾ ਅਫਸਰ ਵੱਲੋਂ ਜਾਣਕਾਰੀ ਦੇਂਦੇ …

Leave a Reply