ਅੰਮ੍ਰਿਤਸਰ, 24 ਅਗਸਤ (ਜਗਦੀਪ ਸਿੰਘ ਸੱਗੂ) ਨਗਰ ਸੁਧਾਰ ਟਰੱਸਟ ਦੇ ਨਵਨਿਯੁੱਕਤ ਚੇਅਰਮੈਨ ਸੁਰੇਸ਼ ਮਹਾਜਨ 26 ਅਗਸਤ ਨੂੰ ਅਹੁੱਦਾ ਸੰਭਾਲਣਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਜਿਲਾ ਪ੍ਰਧਾਨ ਐਡਵੋਕੇਟ ਰਾਜੇਸ਼ ਹਨੀ ਨੇ ਦੱਸਿਆ ਕਿ ਭਾਜਪਾ ਵਰਕਰਾਂ ਸਮੇਤ ਸੁਰੇਸ਼ ਮਹਾਜਨ ਨਗਰ ਸੁਦਾਰ ਟਰੱਸਟ ਦੇ ਦਫਤਰ ਪਹੁੰਚ ਕੇ ਚੇਅਰਮੈਨ ਵਜੋਂ ਆਪਣੇ ਅਹੁੱਦੇ ਦਾ ਕਾਰਜਭਾਰ ਸੰਭਾਲਣਗੇ।
ਸ੍ਰੀ ਹਨੀ ਨੇ ਕਿਹਾ ਕਿ ਪਾਰਟੀ ਪ੍ਰਤੀ ਕਈ ਸਾਲਾਂ ਵਲੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਨੂੰ ਦੇਖਦਿਆਂ ਸੁਰੇਸ਼ ਮਹਾਜਨ ਨੂੰ ਇਹ ਜਿੰਮੇਵਾਰੀ ਸੌਂਪੀ ਗਈ ਹੈ, ਕਿਉਂਕਿ ਭਾਜਪਾ ਹੀ ਅਜਿਹੀ ਪਾਰਟੀ ਹੈ ਜੋ ਹਮੇਸ਼ਾਂ ਕੰਮ ਕਰਣ ਵਾਲੇ ਮਿਹਨਤੀ ਵਰਕਰਾਂ ਦਾ ਸਨਮਾਨ ਕਰਦੀ ਹੈ।ਉਨਾਂ ਕਿਹਾ ਕਿ ਭਾਜਪਾ ਹਾਈਕਮਾਨ ਨੇ ਇਹ ਵੱਕਾਰੀ ਅਹੁੱਦਾ ਆਮ ਵਰਕਰ ਨੂੰ ਸੌਂਪ ਕੇ ਇੱਕ ਵਾਰ ਫਿਰ ਸਿੱਧ ਕਰ ਦਿੱਤਾ ਹੈ ਕਿ ਪਾਰਟੀ ਵਿੱਚ ਭਰਾ ਭਤੀਜਾਵਾਦ ਜਾਂ ਸਿਫਾਰਿਸ਼ ਦੀ ਕੋਈ ਲੋੜ ਨਹੀਂ ਹੁੰਦੀ।ਇਸ ਮੌਕੇ ਜਨਰਲ ਸਕੱਤਰ ਰਾਜੇਸ਼ ਕੰਧਾਰੀ, ਮਾਨਵ ਤਨੇਜਾ ਆਦਿ ਵੀ ਮੌਜੂਦ ਸਨ ।
Check Also
ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …
Punjab Post Daily Online Newspaper & Print Media