Tuesday, March 17, 2026

ਦਮਦਮੀ ਟਕਸਾਲ ਨੇ ਜੂਨ ’84 ਦੇ ਘੱਲੂਘਾਰੇ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬਘਰ ‘ਚ ਲਾਉਣ ਦੀ ਕੀਤੀ ਮੰਗ

PPN2608201606ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਨੇ ਜੂਨ ’84 ਦੇ ਘੱਲੂਘਾਰੇ ਨਾਲ ਸੰਬੰਧਿਤ ਮਹਾਨ ਸ਼ਹੀਦਾਂ ਦੀਆਂ ਤਸਵੀਰਾਂ ਅਤੇ ਯਾਦਗਾਰੀ ਸਮਗਰੀ ਦੀ ਪਰਦਰਸ਼ਨੀ ਲਈ ਕੇਂਦਰੀ ਸਿੱਖ ਅਜਾਇਬਘਰ, ਅੰਮ੍ਰਿਤਸਰ ਵਿਖੇ ਵੱਖਰੇ ਅਤੇ ਢੁਕਵੇਂ ਸਥਾਨ (ਵੱਖਰਾ ਬਲਾਕ) ਦਾ ਪ੍ਰਬੰਧ ਕੀਤੇ ਜਾਣ ਦੀ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ: ਅਵਤਾਰ ਸਿੰਘ ਤੋਂ ਪੁਰਜ਼ੋਰ ਮੰਗ ਕੀਤੀ ਹੈ।
ਦਮਦਮੀ ਟਕਸਾਲ ਦੇ ਮੁਖੀ ਨੇ ਅੱਜ ਲੁਧਿਆਣਾ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਰਿਹਾਇਸ਼ ‘ਤੇ ਉਹਨਾਂ ਨਾਲ ਮੁਲਾਕਾਤ ਕਰਦਿਆਂ ਉਕਤ ਸੰਬੰਧੀ ਇੱਕ ਮੰਗ ਪੱਤਰ ਸੌਂਪਿਆ ਅਤੇ ਕਿਹਾ ਕਿ ਜੂਨ ’84 ਦੌਰਾਨ ਕਂੇਦਰ ਦੀ ਇੰਦਰਾ ਗਾਂਧੀ ਸਰਕਾਰ ਨੇ ਉਸ ਸਿੱਖ ਕੌਮ ਨੂੰ ਅਤੇ ਕੌਮ ਦੇ ਗੁਰਧਾਮਾਂ ਨੂੰ ਨਿਸ਼ਾਨਾ ਬਣਾਇਆ ਜਿਸ ਨੇ 80 ਫੀਸਦੀ ਕੁਰਬਾਨੀਆਂ ਦਾ ਸਭ ਤੋਂ ਵਧ ਯੋਗਦਾਨ ਪਾਉਂਦਿਆਂ ਦੇਸ਼ ਨੂੰ ਆਜ਼ਾਦ ਕਰਾਇਆ।ਸੰਤ ਹਰਨਾਮ ਸਿੰਘ ਖ਼ਾਲਸਾ ਜੋ ਕਿ ਸੰਤ ਸਮਾਜ ਦੇ ਵੀ ਪ੍ਰਧਾਨ ਹਨ,ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੂੰ ਇਹ ਵੀ ਦੱਸਿਆ ਕਿ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸ਼ਹੀਦਾਂ ਸੰਬੰਧੀ ਪਰਦਰਸ਼ਨੀ ਲਈ ਵੱਖਰੇ ਅਤੇ ਢੁਕਵੇਂ ਸਥਾਨ ਦੇ ਪ੍ਰਬੰਧ ਕੀਤੇ ਜਾਣ ਦੀ ਮੰਗ ਸਮੁੱਚੀ ਸਿੱਖ ਸੰਗਤ ਦੀ ਹੈ।ਉਹਨਾਂ ਕਿਹਾ ਕਿ ਜੂਨ ’84 ਦੇ ਹੋਏ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ 6 ਜੂਨ 2016 ਨੂੰ ਦਮਦਮੀ ਟਕਸਾਲ ਦੇ ਕੇਂਦਰੀ ਅਸਥਾਨ ਗੁਰਦਵਾਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ, ਵਿਖੇ ਮਨਾਏ ਗਏ 32ਵੇਂ ਸ਼ਹੀਦੀ ਸਮਾਗਮ ਦੌਰਾਨ ਸੰਤ ਸਮਾਜ ਦੇ ਆਗੂਆਂ ਅਤੇ ਸਮੂਹ ਸਿੱਖ ਸੰਗਤਾਂ ਨੇ ਸਰਬ ਸੰਮਤੀ ਨਾਲ ਮਤਾ ਪਾਸ ਕਰਦਿਆਂ ਜੂਨ 1984 ਸਮੇਂ ਭਾਰਤੀ ਹਕੂਮਤ ਵੱਲੋਂ ਸ੍ਰੀ ਦਰਬਾਰ ਸਾਹਿਬ ‘ਤੇ ਕੀਤੇ ਹਮਲੇ ਦੌਰਾਨ ਤੋਪਾਂ ਅਤੇ ਟੈਂਕਾਂ ਦਾ ਦ੍ਰਿੜ੍ਹਤਾ ਨਾਲ ਮੁਕਾਬਲਾ ਕਰਦਿਆਂ ਗੁਰਧਾਮਾਂ ਦੀ ਅਜ਼ਮਤ ਅਤੇ ਰੱਖਿਆ ਖ਼ਾਤਰ ਲਾਸਾਨੀ ਕੁਰਬਾਨੀਆਂ ਕਰਨ ਵਾਲੇ ਅਮਰ ਸ਼ਹੀਦ ਸੰਤ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ ਅਤੇ ਉਹਨਾਂ ਦੇ ਸਹਿਯੋਗੀ ਸ਼ਹੀਦ ਭਾਈ ਅਮਰੀਕ ਸਿੰਘ,ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ, ਸ਼ਹੀਦ ਜਨਰਲ ਸੁਬੇਗ ਸਿੰਘ, ਸ਼ਹੀਦ ਬਾਬਾ ਠਾਰਾ ਸਿੰਘ ਜੀ ਅਤੇ ਅਨੇਕਾਂ ਨਾਮ ਰਸੀਏ ਸ਼ਹੀਦ ਸਿੰਘ ਸਿੰਘਣੀਆਂ ਨੂੰ ਪ੍ਰਣਾਮ ਕਰਦਿਆਂ ਸਿੱਖ ਪੰਥ ਦੀ ਮਹਾਨ ਸੰਸਥਾ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਤੋਂ ਇਹ ਪੁਰਜ਼ੋਰ ਮੰਗ ਕੀਤੀ ਗਈ ਕਿ ਘੱਲੂਘਾਰੇ ਨਾਲ ਸੰਬੰਧਿਤ ਮਹਾਨ ਸ਼ਹੀਦਾਂ, ਸੂਰਬੀਰ ਯੋਧਿਆਂ ਦੀਆਂ ਤਸਵੀਰਾਂ ਅਤੇ ਹੋਰ ਸੰਬੰਧਿਤ ਤਸਵੀਰਾਂ, ਜਿਵੇਂ ਕਿ ਨੁਕਸਾਨੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਦਰਬਾਰ ਸਾਹਿਬ ਅਤੇ ਦਰਸ਼ਨ ਡਿਉੜੀ ‘ਤੇ ਲੱਗੀਆਂ ਗੋਲੀਆਂ ਦੇ ਨਿਸ਼ਾਨ ਅਤੇ ਫੌਜ ਵੱਲੋਂ ਕੀਤੀਆਂ ਗਈਆਂ ਵਧੀਕੀਆਂ ਨੂੰ ਪ੍ਰਦਰਸ਼ਿਤ ਕਰਨ ਲਈ ਕੇਂਦਰੀ ਸਿੱਖ ਅਜਾਇਬਘਰ ਵੱਖਰੇ ਅਤੇ ਢੁਕਵੇਂ ਸਥਾਨ (ਵੱਖਰਾ ਬਲਾਕ) ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇ: ਅਵਤਾਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕੌਮੀ ਕਾਜ ਲਈ ਸਦਾ ਸਮਰਪਿਤ ਹੈ।
ਇਸ ਮੌਕੇ ਭਾਈ ਈਸ਼ਰ ਸਿੰਘ ਸਪੁੱਤਰ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ, ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ, ਭਾਈ ਅਜਾਇਬ ਸਿੰਘ ਅਭਿਆਸੀ, ਪ੍ਰੋ: ਸਰਚਾਂਦ ਸਿੰਘ, ਸ: ਜਤਿੰਦਰ ਸਿੰਘ, ਸਿੱਖ ਕੌਂਸਲ ਦੇ ਆਗੂ ਭਾਈ ਜਸਪਾਲ ਸਿੰਘ, ਭਾਈ ਪਰਨਾਮ ਸਿੰਘ, ਭਾਈ ਗੁਰਜਿੰਦਰ ਸਿੰਘ, ਭਾਈ ਗੁਰਪ੍ਰੀਤ ਸਿੰਘ, ਭਾਈ ਪ੍ਰਕਾਸ਼ ਸਿੰਘ, ਅਤੇ ਭਾਈ ਸ਼ੇਰ ਸਿੰਘ ਤੋਂ ਇਲਾਵਾ ਬਹੁਤ ਸਾਰੇ ਦਮਦਮੀ ਟਕਸਾਲ ਦੇ ਸਿੰਘ ਮੌਜੂਦ ਸਨ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …

Leave a Reply