
ਨਵੀਂ ਦਿੱਲੀ, 26 ਅਗਸਤ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਅਤੇ ‘ਮਦਦ ਚੈਰੀਟੇਬਲ ਫਾਊਂਡੇਸ਼ਨ’ ਦੇ ਚੇਅਰਮੈਨ ਅਤੇ ਖੰਨਾ ਪੇਪਰ ਮਿੱਲ ਦੇ ਡਾਇਰੈਕਟਰ ਸ੍ਰੀ ਸੁਨੀਤ ਕੋਛੜ ਨੇ ਅੱਜ ਨਿਸ਼ਕਾਮ ਸੇਵਾ ਪਬਲਿਕ ਸਕੂਲ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਸਕੂਲ ਦੇ ਸਾਰੇ 200 ਦੇ ਕਰੀਬ ਵਿਦਿਆਰਥੀਆਂ ਨੂੰ ਬੂਟਾਂ ਅਤੇ ਵਰਦੀਆਂ ਦੀ ਵੰਡ ਕੀਤੀ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਕੇ ਜੀਵਨ ਵਿਚ ਉੱਚ ਮੁਕਾਮ ਹਾਸਲ ਕਰਨ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਕਿਹਾ ਕਿ ਉਹ ਆਪਣੇ ਜੀਵਨ ਦਾ ਕੋਈ ਨਾ ਕੋਈ ਟੀਚਾ ਜ਼ਰੂਰ ਮਿੱਥਣ ਅਤੇ ਇਸ ਦੀ ਪ੍ਰਾਪਤੀ ਲਈ ਜੀਅ-ਜਾਨ ਨਾਲ ਜੁੱਟ ਜਾਣ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਵੀ ਲਿਆ।
‘ਮਦਦ ਚੈਰੀਟੇਬਲ ਫਾਊਂਡੇਸ਼ਨ’ ਦੇ ਚੇਅਰਮੈਨ ਸ੍ਰੀ ਸੁਨੀਤ ਕੋਛੜ ਨੇ ਇਸ ਮੌਕੇ ਐਲਾਨ ਕੀਤਾ ਕਿ ਹਰੇਕ ਜਮਾਤ ਦੇ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਇਨਾਮ ਦਿੱਤੇ ਜਾਇਆ ਕਰਨਗੇ।ਜ਼ਿਕਰਯੋਗ ਹੈ ਕਿ ਇਹ ਸਕੂਲ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਲਈ ਬਿਲਕੁਲ ਮੁਫ਼ਤ ਚਲਾਇਆ ਜਾ ਰਿਹਾ ਹੈ।
Punjab Post Daily Online Newspaper & Print Media