ਅੰਮ੍ਰਿਤਸਰ, 26 ਅਗਸਤ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ. ਗੁਰਬੀਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਕਚਹਿਰੀ ਕੰਪਲੈਕਸ ਅੰਮ੍ਰਿਤਸਰ ਵਿਖੇ 30 ਅਗਸਤ ਨੂੰ ਸਵੇਰੇ 8.45 ਵਜੇ ਵਣ ਮਹਾਂਉਤਸਵ ਤਹਿਤ ਪੌਦੇ ਲਗਾਏ ਜਾਣਗੇ। ਇਹ ਜਾਣਕਾਰੀ ਦਿੰਦਿਆਂ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਮੈਡਮ ਗਿਰੀਸ਼ ਬਾਂਸਲ ਨੇ ਦੱਸਿਆ ਕਿ ਚੌਗਿਰਦੇ ਨੂੰ ਹਰਿਆ-ਭਰਿਆ ਅਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮਕਸਦ ਨਾਲ ਮਨਾਏ ਜਾ ਰਹੇ ਇਸ ਵਣ ਮਹਾਂਉਤਸਵ ਸਮਾਗਮ ਮੌਕੇ ਨਿਆਂਇਕ ਤੇ ਐਗਜ਼ੀਕਿਊਟਿਵ ਅਫ਼ਸਰਾਂ ਤੋਂ ਇਲਾਵਾ ਵਿਦਿਆਰਥੀ ਵੀ ਹਾਜ਼ਰ ਹੋਣਗੇ।
Check Also
ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …
Punjab Post Daily Online Newspaper & Print Media