ਅੰਮ੍ਰਿਤਸਰ, 26 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਹਿੱਤ ਕੀਤੇ ਗਏ ਕੰਮਾਂ ਨੂੰ ਦਰਸਾਉਂਦਾ ਨਵੀਨ ਤੇ ਪੁਰਾਤਨ ਇਤਿਹਾਸ ਝਲਕੀਆਂ ਦੇ ਰਾਹੀਂ ਅਕਾਲੀ ਆਗੂਆਂ ਤੇ ਵਰਕਰਾਂ ਦੇ ਰੂਬਰੂ ਕਰਨ ਲਈ ਸਥਾਨਕ ਫਾਰਮ ਜੀ.ਟੀ. ਰੋਡ ਇੱਕ ਫਿਲਮ ਸੈਮੀਨਾਰ ਹਾਈ ਕਮਾਂਡ ਦੇ ਨਿਰਦੇਸ਼ਾਂ ਤਹਿਤ ਕਰਵਾਇਆ ਗਿਆ।ਜਿਲ੍ਹਾ ਅਕਾਲੀ ਜਥਾ (ਬਾਦਲ) ਸ਼ਹਿਰੀ ਦੇ ਸੀਨੀਅਰ ਉਪ ਪ੍ਰਧਾਨ ਤੇ ਮੈਂਬਰ ਜੇਲ੍ਹ ਬੋਰਡ ਪੰਜਾਬ ਕੰਵਰਬੀਰ ਸਿੰਘ (ਅੰਮ੍ਰਿਤਸਰ) ਆਪਣੇ ਰਿਹਾਇਸ਼ ਤੋਂ ਨੌਜਵਾਨਾਂ ਦਾ ਵੱਡਾ ਕਾਫਲਾ ਲੈ ਕੇ ਫਾਰਮ ਵਿੱਚ ਪਹੁੰਚੇ।ਇਸ ਮੌਕੇ ਕੰਵਰਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਹਰੇਕ ਹਲਕੇ ਵਿੱਚ ਵੱਧ ਤੋਂ ਵੱਧ ਵਿਕਾਸ ਦੇ ਕਾਰਜ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਅੱਜ ਦਾ ਇਹ ਵਿਸ਼ੇਸ਼ ਪ੍ਰੋਗਰਾਮ ਵੀ ਅਕਾਲੀ ਆਗੂਆਂ ਵਿੱਚ ਜਿੱਥੇ ਨਵੀਂ ਊਰਜਾ ਪੈਦਾ ਕਰਾਂਗਾ।ਉਥੇ ਉਨ੍ਹਾਂ ਦੀਆਂ ਜਿੰਮੇਵਾਰੀਆਂ ਵਿੱਚ ਵੀ ਵਾਧਾ ਕਰੇਗਾ। ਇਸ ਮੌਕੇ ਗੁਰਮਨਜੀਤ ਸਿੰਘ, ਜਗਮੋਹਨ ਸਿੰਘ, ਸਮਾਈਲਰਪ੍ਰੀਤ ਸਿੰਘ, ਰਣਜੀਤ ਸਿੰਘ, ਗੁਰਿੰਦਰ ਸਿੰਘ, ਹਰਮਨਪ੍ਰੀਤ ਸਿੰਘ, ਭੁਪਿੰਦਰ ਸਿੰਘ, ਕੁਲਵਿੰਦਰ ਸਿੰਘ, ਸੰਦੀਪ ਸਿੰਘ, ਰਜਿੰਦਰ ਸਿੰਘ, ਗੁਰਮੀਤ ਸਿੰਘ ਲਾਡੀ, ਬਲਵਿੰਦਰ ਸਿੰਘ, ਸਰਬਜੀਤ ਸਿੰਘ, ਪ੍ਰਭਜੋਤ ਸਿੰਘ, ਦਿਲਜੀਤ ਸਿੰਘ ਸਮੇਤ ਅਨੇਕਾਂ ਨੌਜਵਾਨ ਹਾਜ਼ਰ ਸਨ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media