ਅੰਮ੍ਰਿਤਸਰ, 26 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਨੂੰ ਸ਼ੋ੍ਮਣੀ ਕਮੇਟੀ ਤੋਂ ਤਬਦੀਲ ਕਰਕੇ ਧਰਮ ਪ੍ਰਚਾਰ ਕਮੇਟੀ ਦਾ ਕਾਰਜਭਾਰ ਸੌਂਪਿਆ ਹੈ ਤੇ ਇਸ ਦੇ ਨਾਲ ਹੀ ਸੰਤੋਖ ਸਿੰਘ ਨੂੰ ਉਨ੍ਹਾਂ ਦੀ ਲੰਬੀ ਸਰਵਿਸ ਨੂੰ ਮੁੱਖ ਰੱਖਦਿਆਂ ਮੀਤ ਸਕੱਤਰ ਤੋਂ ਪਦ ਉਨਤ ਕਰਦਿਆਂ ਬਤੌਰ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਲਗਾਇਆ ਹੈ।ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ ਵਜੋਂ ਸੇਵਾਵਾਂ ਨਿਭਾਉਣਗੇ।ਬਲਵਿੰਦਰ ਸਿੰਘ ਜੌੜਾ ਸਿੰਘਾ, ਸੁਖਦੇਵ ਸਿੰਘ ਭੂਰਾਕੋਹਨਾ ਤੇ ਸੰਤੋਖ ਸਿੰਘ ਨੂੰ ਅਹੁਦੇ ‘ਤੇ ਹਰਚਰਨ ਸਿੰਘ ਮੁੱਖ ਸਕੱਤਰ ਨੇ ਬਿਠਾਇਆ।ਇਨ੍ਹਾਂ ਸਕੱਤਰਾਂ ਨੇ ਕਿਹਾ ਕਿ ਉਹ ਆਪਣੇ ਜ਼ਿੰਮੇ ਲੱਗੀ ਹਰ ਸੇਵਾ ਪੂਰਨ ਤਨਦੇਹੀ, ਲਗਨ ਤੇ ਮਿਹਨਤ ਨਾਲ ਨਿਭਾਉਣਗੇ। ਇਸ ਮੌਕੇ ਪਰਮਜੀਤ ਸਿੰਘ ਮੁੰਡਾਪਿੰਡ ਨਿਜੀ ਸਹਾਇਕ, ਸਤਿੰਦਰ ਸਿੰਘ ਤੇ ਬਲਵਿੰਦਰ ਸਿੰਘ ਮੀਤ ਸਕੱਤਰ, ਸੁਲੱਖਣ ਸਿੰਘ ਮੈਨੇਜਰ, ਹਰਜਿੰਦਰ ਸਿੰਘ ਤੇ ਨਿਸ਼ਾਨ ਸਿੰਘ ਸੁਪ੍ਰਿੰਟੈਂਡੈਂਟ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ ਤੇ ਮਨਜੀਤ ਸਿੰਘ ਇੰਚਾਰਜ ਆਦਿ ਮੌਜੂਦ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media