Sunday, March 15, 2026

ਅਮਰੀਕੀ ਸਫ਼ਾਰਤਖਾਨੇ ਵ’ਲੋਂ ਸਿ’ਖ ਨੂੰ ਦਸਤਾਰ ਉਤਾਰਨ ਲਈ ਮਜਬੂਰ ਕਰਨ ਦੀ ਨਿਖੇਧੀ

ਅੰਮ੍ਰਿਤਸਰ, 27 ਅਗਸਤ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਅਮਰੀਕੀ ਸਫ਼ਾਰਤਖਾਨੇ ਵੱਲੋਂ ਭਾਜਪਾ ਸੰਸਦ ਮੈਂਬਰ ਸ. ਵਰਿੰਦਰ ਸਿੰਘ ਨੂੰ ਦਸਤਾਰ ਉਤਾਰੇ ਜਾਣ ਲਈ ਮਜਬੂਰ ਕਰਨ ‘ਤੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਦਸਤਾਰ ਸਿੱਖ ਦੀ ਰਵਾਇਤੀ ਸ਼ਾਨ ਦਾ ਪ੍ਰਤੀਕ ਹੋਣ ਦੇ ਨਾਲੁਨਾਲ ਉਸ ਦੀ ਪਹਿਚਾਣ ਵੀ ਹੈ, ਜੋ ਕਦਾਚਿਤ ਵੀ ਉਤਾਰੀ ਨਹੀਂ ਜਾ ਸਕਦੀ।ਉਨ੍ਹਾਂ ਕਿਹਾ ਕਿ ਸਿੱਖ ਕੌਮ ਸਰਬੱਤ ਦਾ ਭਲਾ ਚਾਹੁਣ ਵਾਲੀ ਕੌਮ ਹੈ ਤੇ ਇਸ ਨੇ ਅਮਰੀਕਾ ਦੀ ਆਰਥਿਕ ਤਰੱਕੀ ਵਿੱਚ ਬਹੁਤ ਮਹ’ਤਵਪੂਰਨ ਯੋਗਦਾਨ ਪਾਇਆ ਹੈ।ਉਨ੍ਹਾਂ ਕਿਹਾ ਕਿ ਸਿੱਖ ਅਮਰੀਕਾ ਵਿੱਚ ਸਨਮਾਨਯੋਗ ਅਹੁਦਿਆਂ ‘ਤੇ ਤਾਇਨਾਤ ਵੀ ਹਨ।ਉਨ੍ਹਾਂ ਕਿਹਾ ਕਿ ਬਾਰੁਬਾਰ ਅਮਰੀਕਾ ਸਫ਼ਾਰਤਖਾਨੇ ਵੱਲੋਂ ਸਿੱਖਾਂ ਨਾਲ ਇਸ ਤਰ੍ਹਾਂ ਦਾ ਵਰਤਾਓ ਕਰਨਾ ਉੱਚਿਤ ਨਹੀਂ ਹੈ।ਉਨ੍ਹਾਂ ਭਾਰਤ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਕਿਹਾ ਕਿ ਉਹ ਅਮਰੀਕਾ ਦੇ ਸਫ਼ਾਰਤਖਾਨੇ ਨਾਲ ਗੱਲਬਾਤ ਕਰਕੇ ਸਿੱਖਾਂ ਦੀ ਸਖ਼ਸ਼ੀਅਤ, ਰਹਿਣੀੁਬਹਿਣੀ ਅਤੇ ਪਹਿਰਾਵੇ ਬਾਰੇ ਜਾਣਕਾਰੀ ਮੁਹੱਈਆ ਕਰਵਾਉਣ ਤਾਂ ਜੋ ਅਮਰੀਕੀ ਸਫ਼ਾਰਤਖਾਨੇ ਵੱਲੋਂ ਬਾਰੁਬਾਰ ਸਿੱਖਾਂ ਨੂੰ ਦਸਤਾਰ ਉਤਾਰਨ ਲਈ ਮਜਬੂਰ ਨਾ ਕੀਤਾ ਜਾਵੇ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply