
ਫ਼ਾਜ਼ਿਲਕਾ, 24 ਮਈ (ਵਿਨੀਤ ਅਰੋੜਾ):ਤੀਜੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫ਼ਾਜ਼ਿਲਕਾ ਵਿਖੇ ਬੜੇ ਧੂਮਧਾਮ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਤੋਂ ਹੀ ਇਸਤਰੀ ਸਤਿਸੰਗ ਸਭਾ ਵੱਲੋਂ ਪੰਜਾਂ ਬਾਣੀਆਂ ਦੇ ਪਾਠ ਕੀਤੇ ਗਏ। ਉਪਰੰਤ ਭਾਈ ਕੁਲਬੀਰ ਸਿੰਘ ਕੰਵਲ ਦੇ ਰਾਗੀ ਜਥੇ ਨੇ ਗੁਰਬਾਣੀ ਦਾ ਅਨਮੋਲ ਕੀਰਤਨ ਕਰਦਿਆਂ ਗੁਰੂ ਅਮਰਦਾਸ ਜੀ ਦੀ ਕੀਤੀ ਕੁਰਬਾਨੀ ਦਾ ਵਰਣਨ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਕਥਾ ਵਾਚਕ ਭਾਈ ਰਾਜਵਿੰਦਰ ਸਿੰਘ ਨੇ ਵੱਡੀ ਉਮਰ ਵਿਚ ਗੁਰੂ ਸਾਹਿਬ ਵੱਲੋਂ ਦੂਜੇ ਪਾਤਸ਼ਾਹ ਗੁਰੂ ਅੰਗਦ ਸਾਹਿਬ ਦੀ ਸੇਵਾ ਕਰਨ ਦੀ ਬਦੌਲਤ ਗੁਰੂ ਨਾਨਕ ਪਾਤਸ਼ਾਹ ਦੀ ਗੱਦੀ ਪ੍ਰਾਪਤ ਕੀਤੀ। ਇਸ ਮੌਕੇ ਭਾਈ ਕੰਵਲਜੀਤ ਸਿੰਘ, ਡਾ. ਬਲਵੀਰ ਸਿੰਘ, ਹਰਮਿੰਦਰ ਸਿੰਘ ਦੁਰੇਜਾ, ਡਾ. ਪਰਮਜੀਤ ਸਿੰਘ, ਜਰਨੈਲ ਸਿੰਘ ਤਨੇਜਾ, ਪ੍ਰਭਜੀਤ ਸਿੰਘ ਗਿਲਹੋਤਰਾ, ਮਨਜੀਤ ਸਿੰਘ ਬਾਂਗਾ, ਪ੍ਰਭਦੀਪ ਸਿੰਘ, ਹਰਦਿਆਲ ਸਿੰਘ ਕਾਠਪਾਲ, ਗੁਰਦਿਆਲ ਸਿੰਘ ਕਾਠਪਾਲ, ਹਰਕਿਰਨਜੀਤ ਸਿੰਘ, ਭੁਪਿੰਦਰ ਸਿੰਘ ਆਦਿ ਨੇ ਪੂਰਨ ਸੇਵਾ ਨਿਭਾਈ। ਇਸ ਤੋਂ ਇਲਾਵਾ ਗੁਰਦੁਆਰਾ ਬਾਬਾ ਭਗਵਾਨ ਸਿੰਘ ਪ੍ਰੇਮ ਗਲੀ ਵਿਖੇ ਵੀ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਭਾਈ ਹਰਮਿੰਦਰ ਸਿੰਘ ਨਿਮਾਣਾ, ਭਾਈ ਗੁਰਵਿੰਦਰ ਸਿੰਘ ਸ਼ੇਰਾ ਦੇ ਜਥਿਆਂ ਨੇ ਕਥਾ ਕੀਰਤਨ ਦਾ ਪ੍ਰਵਾਹ ਚਲਾਇਆ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media