ਬਠਿੰਡਾ, 28 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਐਡੀਸ਼ਨਲ ਸੈਸ਼ਨ ਜੱਜ ਸ੍ਰੀ ਲਲਿਤ ਕੁਮਾਰ ਸਿੰਗਲਾ ਦੀ ਅਦਾਲਤ ਵਲੋਂ ਨਸ਼ਾ ਤਸ਼ਕਰ ਅੰਗਰੇਜ ਸਿੰਘ ਵਸਨੀਕ ਤਿਉਣਾ ਨੂੰ 12 ਸਾਲ ਕੈਦ ਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜ੍ਹਾ ਸੁਣਾਉਦਿਆਂ ਕਿਹਾ ਕਿ ਜੁਰਮਾਨਾ ਨਾ ਭਰਨ ਦੀ ਸੂਰਤ ਵਿਚ ਉਸ ਨੂੰ ਇਕ ਸਾਲ ਹੋਰ ਕੈਦ ਕੱਟਣੀ ਪਵੇਗੀ। ਥਾਣਾ ਸਦਰ ਬਠਿੰਡਾ ਪੁਲਿਸ ਦੇ ਸੂਤਰਾਂ ਨੇ ਇਥੇ ਦੱਸਿਆ ਕਿ 26 ਅਗਸਤ 2013 ਨੂੰ ਏ.ਐਸ.ਆਈ.ਪਰਮਜੀਤ ਸਿੰਘ ਦੀ ਅਗਵਾਈ ਹੇਠ ਸਦਰ ਥਾਣਾ ਬਠਿੰਡਾ ਦੀ ਪੁਲਿਸ ਨੇ ਨਾਕਾਬੰਦੀ ਦੇ ਦੌਰਾਨ ਉਕਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜੇ ਵਿਚੋਂ 500 ਮਿਲੀਲੀਟਰ ਨਸ਼ੀਲਾ ਤਰਲ ਪਦਾਰਥ ਬਰਾਮਦ ਕਰਕੇ ਉਸ ਦਾ ਅਦਾਲਤ ਵਿਚ ਚਲਾਨ ਪੇਸ਼ ਕੀਤਾ ਸੀ।
Check Also
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ
ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …
Punjab Post Daily Online Newspaper & Print Media