Tuesday, July 7, 2026

ਬੀ.ਬੀ.ਕੇ ਡੀ.ਏ.ਵੀ ਕਾਲਜ ਨੇ ਬੀਬੀਏ ਸਮੈਸਟਰ-4 ਦੀ ਪ੍ਰੀਖਿਆ ‘ਚ ਹਾਸਲ ਕੀਤਾ ਉੱਚ ਸਥਾਨ

PPN2808201610
ਅੰਮ੍ਰਿਤਸਰ, 24 ਅਗਸਤ (ਜਗਦੀਪ ਸਿੰਘ ਸੱਗੂ) ਬੀ.ਬੀ.ਕੇ ਡੀ.ਏ.ਵੀ ਕਾਲਜ ਸ਼ਿਵਾਨੀ ਛਾਬੜਾ ਨੇ ਬੀਬੀਏ ਸਮੈਸਟਰ-4 ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮਈ 2016 ਦੀ ਪ੍ਰੀਖਿਆ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ, ਜਦੋਂ ਕਿ ਦੀਕਸ਼ਿਤਾ ਰਜ਼ਦਾਨ ਨੇ ਦੂਸਰਾ ਸਥਾਨ, ਸ੍ਰਿਸ਼ਟੀ ਗਰੋਵਰ ਨੇ ਤੀਸਰਾ ਸਥਾਨ, ਇਸ਼ਾ ਖੰਨਾ ਨੇ ਚੌਥਾ ਸਥਾਨ ਅਤੇ ਕਿਰਨਜੋਤ ਕੌਰ ਨੇ ਪੰਜਵਾਂ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ।
ਸ਼੍ਰੀ ਲੂਥਰਾ, ਆਨਰੇਰੀ ਖਜਾਨਚੀ, ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਨਵੀ ਦਿੱਲੀ, ਸ਼੍ਰੀ ਵਿਪਨ ਭਸੀਨ ਮੈਬਰ ਲੋਕਲ ਮੈਨੇਜਿੰਗ ਕਮੇਟੀ ਅਤੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਇਹਨਾਂ ਵਿਦਿਆਰਥਣਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਭਵਿੱਖ ਵਿਚ ਵੀ ਉਹਨਾਂ ਨੂੰ ਵਧੀਆ ਸਥਾਨ ਬਰਕਰਾਰ ਰੱਖਣ ਲਈ ਉਤਸ਼ਾਹਿਤ ਕੀਤਾ। ਉਹਨਾਂ ਨੇ ਅਧਿਆਪਕਾਂ ਨੂੰ ਵੀ ਸਲਾਹਿਆ ਜਿੰਨਾਂ ਦੀ ਮਿਹਨਤ ਸਦਕਾ ਇਹਨਾਂ ਵਿਦਿਆਰਥਣਾਂ ਨੇ ਇਹ ਉੱਚ ਸਥਾਨ ਹਾਸਲ ਕੀਤੇ।ਪ੍ਰੋ. ਨੀਨੂ ਮਲਹੋਤਰਤ ਮੁਖੀ ਪੀ.ਜੀ ਡਿਪਾਰਟਮੈਂਟ ਆਫ਼ ਕਾਮਰਸ ਅਤੇ ਡੀਨ ਅਕਾਦਮਿਕ ਡਾ. ਸਿਮਰਦੀਪ  ਸਮੇਤ ਕਈ ਅਧਿਆਪਕਾਂ ਨੇ ਵੀ ਵਿਦਿਆਰਥਣਾਂ ਨੂੰ ਉਹਨਾਂ ਦੀਆਂ ਪ੍ਰਾਪਤੀਆਂ ‘ਤੇ ਵਧਾਈ ਦਿਤੀ।

Check Also

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ ਸਬਸਿਡੀ – ਚੇਅਰਮੈਨ ਬਰਾੜ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ …

Leave a Reply