
ਫ਼ਾਜ਼ਿਲਕਾ, 24 ਮਈ (ਵਿਨੀਤ ਅਰੋੜਾ):ਸਿਵਲ ਸਰਜ਼ਨ ਡਾ. ਬਲਦੇਵ ਰਾਜ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਿਵਲ ਸਰਜ਼ਨ ਦਫ਼ਤਰ ਵੱਲੋਂ ਡੇਂਗੂ ਅਤੇ ਮਲੇਰੀਏ ਦੇ ਬਚਾਅ ਲਈ ਜਾਗਰੂਕਤਾ ਰੈਲੀ ਕੱਢੀ ਗਈ। ਸਥਾਨਕ ਸਿਵਲ ਸਰਜ਼ਨ ਦਫ਼ਤਰ ਤੋਂ ਸ਼ੁਰੂ ਹੋਈ ਇਸ ਰੈਲੀ ਨੂੰ ਸਹਾਇਕ ਸਿਵਲ ਸਰਜ਼ਨ ਡਾ. ਦਵਿੰਦਰ ਕੁਮਾਰ ਭੁੱਕਲ ਨੇ ਹਰੀ ਝੰਡੀ ਦੇ ਕੇ ਰਵਾਨਾਂ ਕੀਤਾ। ਜੋ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ‘ਚੋਂ ਹੁੰਦੀ ਹੋਈ, ਵਾਪਸ ਸਿਵਲ ਸਰਜ਼ਨ ਦਫ਼ਤਰ ‘ਚ ਖ਼ਤਮ ਹੋਈ। ਇਸ ਮੌਕੇ ਡਾ. ਭੁੱਕਲ ਨੇ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਜ਼ਿਲ੍ਹਾ ਮਲੇਰੀਆ ਅਫ਼ਸਰ ਡਾ. ਯੁਵਰਾਜ ਨਾਰੰਗ, ਪ੍ਰੋਗਰਾਮ ਅਫ਼ਸਰ ਰਾਕੇਸ਼ ਕੁਮਾਰ, ਸੁਪਰਵਾਈਜ਼ਰ ਸੁਖਜਿੰਦਰ ਸਿੰਘ, ਕੁਲਦੀਪ ਸਿੰਘ, ਬਿਕਰਮਜੀਤ ਸਿੰਘ, ਹਰਭਜਨ ਸਿੰਘ ਆਦਿ ਹਾਜ਼ਰ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ
ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media