
ਅੰਮ੍ਰਿਤਸਰ, 29 ਅਗਸਤ (ਜਗਦੀਪ ਸਿੰਘ ਸੱਗੂ) – ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਆਬਕਾਰੀ ਤੇ ਕਰ ਸਲਾਹਕਾਰ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਦੇ ਮੀਟਿੰਗ ਮੌਕੇ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਲਾਹਕਾਰ ਕਮੇਟੀ ਇਕ ਅਜਿਹਾ ਪਲੇਟਫਾਰਮ ਹੈ ਜਿਥੇ ਵਿਭਾਗ ਦੇ ਕੰਮਕਾਜ਼ ਨੂੰ ਹੋਰ ਬਿਹਤਰ ਬਣਾਉਣ ਲਈ ਚੰਗੇ ਸੁਝਾਅ ਪੇਸ਼ ਕੀਤੇ ਜਾਂਦੇ ਹਨ ਅਤੇ ਇਨ੍ਹਾਂ ਸੁਝਾਵਾਂ ਨੂੰ ਲਾਗੂ ਵੀ ਕੀਤਾ ਜਾਂਦਾ ਹੈ।
ਇਸ ਮੌਕੇ ਮੈਂਬਰਾਂ ਨੇ ਸਨਅਤਕਾਰਾਂ ਅਤੇ ਵਪਾਰੀਆਂ ਦੇ ਵੱਖ-ਵੱਖ ਮਸਲੇ ਉਠਾਏ, ਜਿਨ੍ਹਾਂ ਵਿਚ ਵਿਭਾਗ ਦੇ ਮੋਬਾਈਲ ਵਿੰਗ ਵੱਲੋਂ ਵਪਾਰੀਆਂ ਨਾਲ ਕੀਤੀ ਜਾ ਰਹੀ ਜ਼ਿਆਦਤੀ ਅਤੇ ਪੰਜਾਬ ਸਰਕਾਰ ਵੱਲੋਂ ਛੋਟੇ ਵਪਾਰੀਆਂ ਲਈ ਸ਼ੁਰੂ ਕੀਤੀ ਗਈ ਰਾਹਤ ਸਕੀਮ ਲਈ ਅਪਲਾਈ ਕਰਨ ਸਬੰਧੀ ਦਰਪੇਸ਼ ਸਮੱਸਿਆਵਾਂ ਸ਼ਾਮਿਲ ਸਨ।ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਸ੍ਰੀ ਪਵਿੰਦਰ ਕੁਮਾਰ ਤੇ ਈ. ਟੀ. ਓ ਸ੍ਰੀ ਗੁਪਤਾ ਨੇ ਵਿਸ਼ਵਾਸ ਦਿਵਾਇਆ ਕਿ ਵਪਾਰੀਆਂ ਨੂੰ ਪੇਸ਼ ਆ ਰਹੀਆਂ ਇਨ੍ਹਾਂ ਮੁਸ਼ਕਿਲਾਂ ਦਾ ਫੌਰੀ ਹੱਲ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਵਪਾਰੀ ਆਪਣੀ ਹਰੇਕ ਤਰ੍ਹਾਂ ਦੀ ਸਮੱਸਿਆ ਲਈ ਕਿਸੇ ਵੀ ਵੇਲੇ ਉਨ੍ਹਾਂ ਨੂੰ ਮਿਲ ਸਕਦੇ ਹਨ ਵਿਭਾਗ ਦੇ ਕੰਮਕਾਜ਼ ਨੂੰ ਹੋਰ ਬਿਹਤਰ ਅਤੇ ਸੁਚਾਰੂ ਬਣਾਉਣ ਲਈ ਖੁੱਲ੍ਹ ਕੇ ਵਿਚਾਰ-ਵਟਾਂਦਰਾ ਹੋਇਆ ਅਤੇ ਮੈਂਬਰਾਂ ਨੇ ਆਪਣੇ ਵਡਮੁੱਲੇ ਸੁਝਾਅ ਦਿੱਤੇ। ਇਸ ਮੌਕੇ ਸੁਖਵਿੰਦਰ ਸਿੰਘ, ਹਰਪਾਲ ਸਿੰਘ ਵਾਲੀਆ, ਗਿੰਨੀ ਭਾਟੀਆ, ਕੁਲਵਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media