ਅੰਮ੍ਰਿਤਸਰ, 30 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿ’ਖ ਕੌਮ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਾ ਨਾਨਕਸ਼ਾਹੀ ਕੈਲੰਡਰ ਸੰਨ 2003 ਵਿਚ ਜਾਰੀ ਕੀਤਾ ਗਿਆ ਸੀ।ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਰਹਿਨਮਾਈ ਹੇਠ ਦੇਸ਼ੁਵਿਦੇਸ਼ ਦੀਆਂ ਸੰਗਤਾਂ ਅਤੇ ਸਰਕਾਰਾਂ ਇਸੇ ਅਨੁਸਾਰ ਹੀ ਸਾਰੇ ਦਿਹਾੜ੍ਹੇ ਮਨਾ ਰਹੀਆਂ ਸਨ। ਕੌਮ ਦੇ ਨਿਆਰੇਪਨ ਤੇ ਵਿਲੱਖਣਤਾ ਦਾ ਪ੍ਰਤੀਕ ਵਿਰੋਧੀ ਸ਼ਕਤੀਆਂ ਨੂੰ ਸ਼ੁਰੂ ਤੋਂ ਹੀ ਰੜਕ ਰਿਹਾ ਸੀ। ਜਿਸ ਲਈ ਇਸੇ ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖਤ ਸਾਹਿਬ ਦੀਆਂ ਮਹਾਨ ਸੰਸਥਾਵਾਂ ਅੰਦਰ ਯੋਜਨਾਬੱਧ ਢੰਗ ਨਾਲ ਘੁਸਪੈਠ ਕਰਕੇ ਮੂਲ ਨਾਨਕਸ਼ਾਹੀ ਕੈਲੰਡਰ 2003 ਦਾ ਕਤਲ ਕਰਨ ਦੀਆਂ ਚਾਲਾਂ ਚ’ਲੀਆਂ ਗਈਆਂ ਹਨ। ਜਿਨਾਂ ਨੂੰ ਕੌਮ ਦੀ ਪਹਿਰੇਦਾਰੀ ਕਰਦੀਆਂ ਪੰਥਕ ਜਥੇਬੰਦੀਆਂ ਚੰਗੀ ਤਰਾਂ ਜਾਣਦੀਆਂ ਹਨ ਅਤੇ ਨਿਰੰਤਰ ਢੁਕਵਾਂ ਜਵਾਬ ਦੇਂਦੀਆਂ ਆ ਰਹੀਆਂ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਇਕ ਸਤੰਬਰ ਨੂੰ ਮਨਾਉਣ ਦਾ ਇਤਿਹਾਸ ਰਚਿਆ ਜਾ ਚੁੱਕਾ ਹੋਇਆ ਹੈ।ਪੰਜਾਬ ਸਰਕਾਰ ਵਲੋਂ ਵੀ ਇਕ ਸਤੰਬਰ ਹੀ ਘੋਸ਼ਿਤ ਕੀਤਾ ਹੋਇਆ ਹੈ।ਇਸ ਦੇ ਬਾਵਜੂਦ ਕੌਮ ਨੂੰ ਦੁਬਿਧਾ ਵਿਚ ਪਾਈ ਰੱਖਣ ਲਈ ਇਸ ਵਾਰ ਸ਼੍ਰੋਮਣੀ ਕਮੇਟੀ ਵਲੋਂ ਦੋ ਸਤੰਬਰ ਨੂੰ ਮਨਾਇਆ ਜਾ ਰਿਹਾ ਹੈ ਜੋ ਕਿ ਕੌਮ ਦੀਆਂ ਭਾਵਨਾਵਾਂ ਦੇ ਵਿਰੁੱਧ ਹੈ।
ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਪੰਥ ਦਰਦੀ ਸੰਸਥਾਵਾਂ ਦੇ ਸਾਂਝੇ ਸੰਗਠਨ ਦੀ ਕੋਰ ਕਮੇਟੀ ਨੇ ਕੌਮ ਨੂੰ ਅਪੀਲ ਕੀਤੀ ਹੈ ਕਿ ਸਮੁੱਚੀ ਸਿੱਖ ਕੌਮ ਵਲੋਂ ਪਾਸ ਹੋ ਚੁੱਕੇ ਕੈਲੰਡਰ ਅਨੁਸਾਰ ਹੀ ਗੁਰਪੁਰਬ ਤੇ ਇਤਿਹਾਸਿਕ ਦਿਹਾੜ੍ਹੇ ਮਨਾਏ ਜਾਣ। ਕੌਮ ਦੀਆਂ ਸਿਰਮੌਰ ਸੰਸਥਾਵਾਂ ਵਲੋਂ ਹੀ ਕੌਮ ਨੂੰ ਗੁੰਮਰਾਹ ਕਰਨ ਦੇ ਪਿਛੇ ਛੁਪੇ ਕਾਰਣਾਂ ਨੂੰ ਸਮਝ ਕੇ ਸੰਜੀਦਗੀ ਨਾਲ ਪ੍ਰੋਗਰਾਮ ਨਿਭਾਏ ਜਾਣ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media