Thursday, February 26, 2026

ਖੇਤੀਬਾੜੀ, ਬਾਗਬਾਨੀ ਵਿਭਾਗ ਤੇ ਸਵੈ ਰੋਜਗਾਰ ਲਈ ਨੋਜਵਾਨਾਂ ਨੂੰ ਉਤਸਾਹਿਤ ਕੀਤਾ ਜਾ ਰਿਹਾ ਹੈ- ਡੀ.ਸੀ

PPN3008201626

ਪਠਾਨਕੋਟ, 30 ਅਗਸਤ (ਪੰਜਾਬ ਪੋਸਟ ਬਿਊਰੋ)- ਖੇਤੀ ਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਨਵੀਆਂ ਖੇਤੀ ਤਕਨੀਕਾਂ ਤੋਂ ਜਾਗਰੁਕ ਕਰਵਾਉਣ ਲਈ ਸਾਲ 2016-17 ਦੇ ਦੋਰਾਨ ਹੁਣ ਤੱਕ ਜਿਲ੍ਹਾ ਪੱਧਰ ‘ਤੇ 1, ਬਲਾਕ ਪੱਧਰ ‘ਤੇ 4 ਅਤੇ ਪਿੰਡ ਪੱਧਰ ‘ਤੇ 54 ਸਿਖਲਾਈ ਕੈਂਪ ਲਗਾ ਕੇ 3236 ਕਿਸਾਨਾਂ ਨੂੰ ਆਧੁਨਿਕ ਸਮੇਂ ਅੰਦਰ ਖੇਤੀ ਕਰਨ ਦੇ ਢੰਗ, ਫਸਲਾਂ ਨੂੰ ਹੋਣ ਵਾਲੀਆਂ ਬੀਮਾਰੀਆਂ ਅਤੇ ਉਨ੍ਹਾਂ ਦੀ ਰੋਕਥਾਮ ਲਈ ਸਿਖਲਾਈ ਦਿੱਤੀ ਗਈ ਹੈ। ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ),ਡਾ. ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫ਼ਸਰ, ਪਾਲ ਸਿੰਘ ਜਿਲ੍ਹਾ ਲੋਕ ਸੰਪਰਕ ਅਧਿਕਾਰੀ, ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਅਗਾਹ ਵਧੂ ਕਿਸਾਨ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਅੰਦਰ ਵੱਧ ਤੋਂ ਵੱਧ ਕੈਂਪ ਲਗਾ ਕੇ ਖੇਤੀ ਬਾੜੀ , ਬਾਗਬਾਨੀ ਵਿਭਾਗ ਅਤੇ ਹੋਰ ਵਿਭਾਗਾਂ ਵੱਲੋਂ ਸਵੈ ਰੋਜਗਾਰ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੀ ਜਾਣਕਾਰੀ ਦੇ ਕੇ ਸਵੈ ਰੋਜਗਾਰ ਲਈ ਨੋਜਵਾਨਾਂ ਨੂੰ ਉਤਸਾਹਿਤ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਕੈਂਪਾਂ ਤੋਂ ਕਿਸਾਨ ਜਾਣਕਾਰੀ ਲੈ ਕੇ ਆਪਣੇ ਸਹਾਇਕ ਕਿੱਤੇ ਸ਼ੁਰੂ ਕਰਕੇ ਵਧੇਰੇ ਲਾਭ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਅੰਦਰ ਜਿਲ੍ਹਾ ਪ੍ਰਸਾਸਨ ਵੱਲੋਂ ਸਕਿਲ ਡਿਵੈਲਪਮੈਂਟ ਨੂੰ ਵਡਾਵਾ ਦਿੱਤਾ ਜਾ ਰਿਹਾ ਹੈ ਜਿਸ ਦੇ ਵਧੀਆ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਨੇ ਖੇਤੀਬਾੜੀ ਨਾਲ ਸਬੰਧਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਬਣਾਈਆਂ ਗਈਆਂ ਸਕੀਮਾਂ ਦਾ ਲਾਭ ਉਨ੍ਹਾਂ ਤੱਕ ਪਹੁੰਚਾਉਣ।
ਮੀਟਿੰਗ ਵਿੱਚ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਿੱਤੀ ਸਾਲ ਦੌਰਾਨ ਵਿਭਾਗ ਵੱਲੋਂ 2939 ਮਿੱਟੀ ਦੇ ਸੈਂਪਲ ਲਏ ਗਏ ਅਤੇ ਰਿਪੋਰਟ ਆਉਂਣ ਤੇ ਕਿਸਾਨਾਂ ਨੂੰ ਜਾਗਰੁਕ ਕੀਤਾ ਗਿਆ ਕਿ ਉਹ ਯੁਨੀਵਰਸਿਟੀ ਵੱਲੋਂ ਪ੍ਰਮਾਣਿਤ ਕੀਤੇ ਹੋਏ ਬੀਜਾਂ ਦਾ ਅਤੇ ਦਵਾਈਆਂ ਦਾ ਪ੍ਰਯੋਗ ਕਰਨ ਤਾਂ ਜੋ ਫਸਲਾਂ ਨੂੰ ਬੀਮਾਰੀਆਂ ਤੋਂ ਬਚਾਇਆ ਜਾ ਸਕੇ ਅਤੇ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚ ਸਕੇ। ਉਨ੍ਹਾਂ ਕਿਸਾਨਾਂ ਨੂੰ ਖੇਤੀ ਦੀਆਂ ਆਧੁਨਿਕ ਵਿਧੀਆਂ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਨਾਡੇਪ ਵਿਧੀ ਨਾਲ ਰੂੜੀ ਖਾਦ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਜੈਵਿਕ ਖਾਦ ਦੀ ਵਰਤੋਂ ਕਰਨ ਲਈ ਕਿਸਾਨਾਂ ਨੂੰ ਉਤਸਾਹਿਤ ਕੀਤਾ ਜਾ ਸਕੇ। ਮੀਟਿੰਗ ਵਿੱਚ ਹਾਜਰ ਅਧਿਕਾਰੀਆਂ ਨੇ ਆਪਣੇ ਆਪਣੇ ਵਿਭਾਗ ਵੱਲੋਂ ਕੀਤੀ ਗਈ ਕਾਰਗੁਜਾਰੀ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …

Leave a Reply