
ਪਠਾਨਕੋਟ, 30 ਅਗਸਤ (ਪੰਜਾਬ ਪੋਸਟ ਬਿਊਰੋ)- 7 ਸਤੰਬਰ ਤੋਂ ਜਿਲ੍ਹਾ ਪਠਾਨਕੋਟ ਅੰਦਰ ਵੋਟਰ ਸੂਚੀਆਂ ਦੀ ਸੁਧਾਈ ਦਾ ਕਾਰਜ ਸੁਰੂ ਕੀਤਾ ਜਾ ਰਿਹਾ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਦਾ ਟੀਚਾਂ ਹੈ ਕਿ ਸਵੀਪ ਗਤੀਵਿਧੀਆਂ ਨੂੰ ਤੇਜ ਕਰਦੇ ਹੋਏ ਜਿਲ੍ਹੇ ਅੰਦਰ 18 ਤੋਂ 19 ਸਾਲ ਜਾ ਇਸ ਤੋਂ ਉਪਰ ਉਮਰ ਵਾਲੇ ਨੋਜਵਾਨਾਂ ਦੀ ਵੋਟਰ ਰਜਿਸਟ੍ਰੇਸਨ ਵੱਧ ਤੋਂ ਵੱਧ ਕੀਤੀ ਜਾਵੇ।ਇਹ ਜਾਣਕਾਰੀ ਗੁਰਜੀਤ ਸਿੰਘ ਜਿਲ੍ਹਾ ਨੋਡਲ ਅਫਸਰ ਸਵੀਪ-ਕਮ-ਵਧੀਕ ਜਿਲ੍ਹਾ ਚੋਣ ਅਫਸਰ ਨੇ ਸਥਾਨਕ ਸਵੀਮਿੰਗ ਪੁਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਵੀਪ ਗਤੀਵਿਧੀਆਂ ਅਤੇ ਅਗਾਮੀ ਵਿਧਾਨ ਸਭਾ ਦੀਆਂ ਚੋਣਾ-2017 ਦੀਆਂ ਅਡਵਾਂਸ ਵਿੱਚ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਸਬੰਧੀ ਆਯੋਜਿਤ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ।ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਗੁਲਨੀਤ ਸਿੰਘ ਖੁਰਾਨਾ ਐਸ.ਪੀ., ਨਰੇਸ ਮਹਾਜਨ ਸਹਾਇਤ ਜਿਲ੍ਹਾ ਨੋਡਲ ਅਫਸਰ ਸਵੀਪ, ਸਰਵਜੀਤ ਸਿੰਘ, ਵੱਖ ਵੱਖ ਸਵੈ ਸੈਵੀ ਸੰਸਥਾਵਾਂ ਦੇ ਆਹੁਦੇਦਾਰ, ਸਿੱਖਿਆ ਸੰਸਥਾਵਾਂ ਦੇ ਅਹੁਦੇਦਾਰ ਅਤੇ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ।
ਗੁਰਜੀਤ ਸਿੰਘ ਜਿਲ੍ਹਾ ਨੋਡਲ ਅਫਸਰ ਸਵੀਪ-ਕਮ-ਵਧੀਕ ਜਿਲ੍ਹਾ ਚੋਣ ਅਫਸਰ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਜਿਲ੍ਹੇ ਵਿੱਚ 3 ਵਿਧਾਨ ਸਭਾ ਚੋਣ ਹਲਕਿਆਂ ਪਿਛਲੇ ਦਿਨਾਂ ਦੋਰਾਨ ਵੋਟਰ ਰਜਿਸਟ੍ਰੇਸਨ ਨੂੰ ਲੈ ਕੇ ਵਿਸ਼ੇਸ ਮੁਹਿਮ ਸੁਰੂ ਕੀਤੀ ਗਈ ਸੀ ਜਿਸ ਦੋਰਾਨ ਉਨ੍ਹਾਂ ਨੇ 2400 ਦੇ ਕਰੀਬ ਨਵੇਂ ਵੋਟਰਾਂ ਦੀ ਰਜਿਸਟ੍ਰੇਸਨ ਕੀਤੀ ਹੈ।ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਟੀਚਾ ਹੈ ਕਿ ਜੋ ਲੜਕੇ ਤੇ ਲੜਕੀਆਂ 1 ਜਨਵਰੀ 2017 ਤੱਕ 18 ਸਾਲ ਦੀ ਉਮਰ ਪਾਰ ਕਰ ਜਾਣਗੇ ਅਤੇ ਇਸ ਤੋਂ ਉਪਰ ਦੀ ਉਮਰ ਪਾਰ ਕਰਨ ਵਾਲੇਆਂ ਦੀ ਵੋਟਰ ਰਜਿਸਟ੍ਰੇਸਨ ਵੱਧ ਤੋਂ ਵੱਧ ਕੀਤੀ ਜਾਵੇ ਤਾਂ ਜੋ ਕੋਈ ਵੀ ਵਿਅਕਤੀ ਜਿਸ ਦਾ ਵੋਟ ਬਣਨਾਂ ਹੈ ਉਹ ਵੋਟ ਪਾਉਣ ਦੇ ਅਧਿਕਾਰ ਤੋਂ ਵਾਝਿਆ ਨਾ ਰਹੇ।
ਉਨ੍ਹਾਂ ਮੀਟਿੰਗ ਵਿੰਚ ਹਾਜਰ ਸਵੈ ਸੈਵੀ ਸੰਸਥਾਵਾਂ ਦੇ ਆਹੁਦੇਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਲੋਕਾਂ ਨੂੰ ਵੋਟਰ ਰਜਿਸਟ੍ਰੇਸਨ ਕਰਨ ਲਈ ਵੱਧ ਤੋਂ ਵੱਧ ਜਾਗਰੁਕ ਕਰਨ। ਉਨ੍ਹਾਂ ਦੱਸਿਆ ਕਿ 11 ਸਤੰਬਰ ਅਤੇ 25 ਸਤੰਬਰ ਨੂੰ ਵਿਸ਼ੇਸ ਕੰਪੇਨ ਚਲਾਈ ਜਾ ਰਹੀ ਹੈ ਜਿਸ ਅਧੀਨ ਜਿਲ੍ਹੇ ਦੇ 565 ਪੋਲਿੰਗ ਬੂਥਾਂ ਤੇ ਬੀ.ਐਲ.ਓ. ਹਾਜਰ ਰਹਿਣਗੇ ਇਨ੍ਹਾਂ ਦਿਨਾਂ ਵਿੱਚ ਕੋਈ ਵੀ ਵਿਅਕਤੀ ਜਿਸ ਦੇ ਵੋਟਰ ਕਾਰਡ ਵਿੱਚ ਸੋਧ ਕਰਨ ਵਾਲੀ ਹੈ ਜਾਂ ਵੋਟ ਨਵਾਂ ਬਣਵਾਉਣ ਵਾਲਾ ਹੈ ਉਹ ਫਾਰਮ ਭਰ ਕੇ ਜਮ੍ਹਾ ਕਰਵਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸਨਾਂ 2 ਜਨਵਰੀ ਨੂੰ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਨਵੀਆਂ ਵੋਟਾ ਬਣਾਉਣ ਅਤੇ ਸੋਧ ਦੇ ਲਈ ਪਿੰਡਾਂ ਵਿੱਚ ਸਰਪੰਚਾਂ, ਚੋਕੀਦਾਰਾਂ, ਅਧਿਆਪਕ ਜਾ ਫਿਰ ਸਰਕਾਰੀ ਕਰਮਚਾਰੀਆਂ ਦੇ ਰਾਹੀ ਘਰ ਘਰ ਲੋਕਾਂ ਨੂੰ ਜਾਗਰੁਕ ਕੀਤਾ ਜਾਵੇ ਅਤੇ ਸਹਿਰ ਅੰਦਰ ਨਵੀਆਂ ਵੋਟਾਂ ਬਣਾਉਣ ਲਈ ਸਵੈ ਸੈਵੀ ਸੰਸਥਾਵਾਂ ਦੀ ਸਹਾਇਤਾ ਲਈ ਜਾਵੇ।
Punjab Post Daily Online Newspaper & Print Media