ਬਠਿੰਡਾ, 31 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਸਹਾਇਕ ਧੰਦੇ ਅਪਨਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਮੱਛੀ ਪਾਲਣ ਵਿਭਾਗ ਬਠਿਡਾ ਸ੍ਰੀ ਅਜੀਤ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ ਮੱਛੀ ਪਾਲਣ ਧੰਦੇ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਮੁਫ਼ਤ ਟਰੇਨਿੰਗ ਕੈਂਪ ਲਗਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਹ ਟਰੇਨਿੰਗ ਕੈਂਪ 5 ਸਤੰਬਰ ਤੋਂ 9 ਸਤੰਬਰ 2016 ਤੱਕ ਲਗਾਇਆ ਜਾਵੇਗਾ। ਮੱਛੀ ਪਾਲਣ ਧੰਦੇ ਸਬੰਧੀ ਟਰੇਨਿੰਗ ਲੈਣ ਦੇ ਚਾਹਵਾਨ ਵਿਅਕਤੀ 5 ਸਤੰਬਰ ਨੂੰ ਸਵੇਰੇ 10:00 ਵਜੇ ਮਿੰਨੀ ਸਕੱਤਰੇਤ ਬਠਿੰਡਾ ਵਿੱਚ ਸਥਿਤ ਕਮਰਾ ਨੰਬਰ 430-31 ਵਿਖੇ ਸੰਪਰਕ ਕਰ ਸਕਦੇ ਹਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …