ਨਵੀਂ ਦਿੱਲੀ, 1 ਸਤੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 7 ਸਤੰਬਰ ਤੋਂ ਸ਼ੁਰੂ ਹੋ ਰਹੇ ਰੀਓ 2016 ਪੈਰਾਲਿਮਪਿਕਸ ਵਿਚ ਭਾਰਤ ਦੀ ਨੁਮਾਇੰਗੀ ਕਰ ਰਹੇ ਖਿਡਾਰੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।ਆਪਣੇ ਸੰਦੇਸ਼ ਵਿੱਚ ਉਨ੍ਹਾਂ ਨੇ ਕਿਹਾ ਕਿ ਸਤੰਬਰ ਤੋਂ ਸ਼ੁਰੂ ਹੋ ਰਹੇ ਰੀਓ 2016 ਪੈਰਾਲਿਮਪਿਕਸ ਵਿਚ ਭਾਰਤ ਦੀ ਨੁਮਾਇੰਗੀ ਕਰ ਰਹੇ ਖਿਡਾਰੀਆਂ ਲਈ ਭਾਰਤ ਦੇ ਲੋਕ ਜੋਸ਼ ਨਾਲ ਭਰੇ ਹਨ।ਅਸੀਂ ਸਾਰੇ ਰੀਓ 2016 ਪੈਰਾਲਿਮਪਿਕਸ ਲਈ ਆਪਣੇ ਖਿਡਾਰੀਆਂ ਨੂੰ ਸ਼ੁਭ ਕਾਮਨਾਵਾਂ ਦਿੰਦੇ ਹਨ।ਮੈਨੂੰ ਵਿਸ਼ਵਾਸ ਹੈ ਕਿ ਸਾਡੇ ਖਿਡਾਰੀ ਆਪਣਾ ਸਰਵੋਤਮ ਯੋਗਦਾਨ ਪਾਉਣਗੇ ਅਤੇ ਸਾਨੂੰ ਉਪਲਬੱਧੀ ਉਤੇ ਮਾਣ ਹੋਵੇਗਾ ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media