ਅੰਮ੍ਰਿਤਸਰ, 1 ਸਤੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਵੈਨਕੂਵਰ ਵਿੱਚ ਅਮਰੀਕਨ ਮਾਸਟਰਜ਼ ਖੇਡਾਂ ਦੌਰਾਨ 100 ਸਾਲ ਦੀ ਪੰਜਾਬਣ ਬੇਬੇ ਮਾਨ ਕੌਰ ਵੱਲੋਂ 100 ਮੀਟਰ ਦੌੜ ਵਿੱਚ ਸੋਨ ਤਗਮਾ ਜਿੱਤਣ ‘ਤੇ ਵਧਾਈ ਦਿੱਤੀ ਹੈ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ 100 ਮੀਟਰ ਦੀ ਦੌੜ ਨੂੰ ਡੇਢ ਮਿੰਟ ਵਿੱਚ ਪੂਰਾ ਕਰਕੇ ਬੇਬੇ ਮਾਨ ਕੌਰ ਨੇ ਦੇਸ਼-ਵਿਦੇਸ਼ ਵਿੱਚ ਵੱਸਦੇ ਸਿੱਖ ਭਾਈਚਾਰੇ ਦਾ ਸਿਰ ਮਾਣ ਨਾਲ ਉੱਚਾ ਕਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਖੇਡਾਂ ਸਰੀਰ ਨੂੰ ਰਿਸ਼ਟ-ਪੁਸ਼ਟ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਜਿਸ ਦੀ ਜਿਊਂਦੀ ਜਾਗਦੀ ਮਿਸਾਲ ਬੇਬੇ ਮਾਨ ਕੌਰ ਵੱਲੋਂ 100 ਮੀਟਰ ਦੌੜ ਵਿੱਚ ਹਿੱਸਾ ਲੈਣ ਤੋਂ ਮਿਲਦੀ ਹੈ।ਉਨ੍ਹਾਂ ਕਿਹਾ ਕਿ ਖੇਡਾਂ ਦੀ ਦੁਨੀਆਂ ਵਿੱਚ ਕਦਮ ਰੱਖਣ ਵਾਲੀਆਂ ਨੌਜਵਾਨ ਖਿਡਾਰਣਾਂ ਨੂੰ ਬੇਬੇ ਮਾਨ ਕੌਰ ਦੇ ਜ਼ਜਬੇ ਅਤੇ ਹਿੰਮਤ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ, ਜਿਨ੍ਹਾਂ ਵਡੇਰੀ ਉਮਰ ਵਿੱਚ ਬੁਲੰਦ ਹੌਂਸਲੇ ਸਦਕਾ ਇਹ ਸਨਮਾਨ ਹਾਸਲ ਕੀਤਾ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਬੇਬੇ ਮਾਨ ਕੌਰ ਵੱਲੋਂ ‘ਸ਼ਾਟ ਪੁੱਟ’ ਅਤੇ ‘ਜੈਵਲਿਨ ਥਰੋਅ’ ਵਿੱਚ ਸੋਨ ਤਗਮਿਆਂ ‘ਤੇ ਕਬਜ਼ਾ ਕੀਤਾ ਜਾ ਚੁੱਕਾ ਹੈ ਜਿਸ ਦੀ ਜਿੰਨੀ ਪ੍ਰਸੰਸਾ ਕੀਤੀ ਜਾਵੇ ਉਹ ਘੱਟ ਹੈ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media