Saturday, October 10, 2026

ਖਾਲਸਾ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 412ਵਾਂ ਪ੍ਰਕਾਸ਼ ਪੁਰਬ ਮਨਾਇਆ

PPN0209201606
ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ ਖੁਰਮਣੀਆ)-ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਖਾਲਸਾ ਕਾਲਜ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 412ਵਾਂ ਪ੍ਰਕਾਸ਼ ਪੁਰਬ ਬੜੀ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਅਤੇ ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਪ੍ਰੋ: ਡਾ. ਸਰਬਜੀਤ ਸਿੰਘ ਚਾਹਲ ਨੇ ਗੁਰੂ ਚਰਨਾਂ ਵਿੱਚ ਉਚੇਚੇ ਤੌਰ ‘ਤੇ ਹਾਜ਼ਰੀ ਲਵਾਈ। ਇਸ ਪਵਿੱਤਰ ਦਿਹਾੜੇ ‘ਤੇ ਖਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਹਾਜ਼ਰ ਸੰਗਤਾਂ ਨੂੰ ਰਸਭਿੰਨੇ ਕੀਰਤਨ ਦੀ ਛਹਿਬਰ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ।
ਇਸ ਮੌਕੇ ਸਿੱਖ ਇਤਿਹਾਸ ਖੋਜ ਵਿਭਾਗ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ‘ਧੁਰ ਕੀ ਬਾਣੀ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ’ ਸਬੰਧੀ ਵਿਸਥਾਰ ਪੂਰਵਕ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਗੁਰੂਆਂ ਵੱਲੋਂ ਦਿੱਤੇ ਗਏ ਉਪਦੇਸ਼ਾਂ ‘ਤੇ ਚਾਨਣਾ ਪਾਇਆ।
ਸ: ਛੀਨਾ ਨੇ ਇਸ ਦੌਰਾਨ ਦੇਸ਼-ਵਿਦੇਸ਼ ਵਿੱਚ ਵੱਸਦੀ ਸਮੂੰਹ ਸੰਗਤ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਸਾਨੂੰ ਸਾਰਿਆਂ ਨੂੰ ਧੁਰ ‘ਤੋਂ ਆਈ ਹੋਈ ਬਾਣੀ ‘ਸ੍ਰੀ ਗੁਰੂ ਮਾਨਿਓ ਗ੍ਰੰਥ’ ਜੋ ਕਿ ਜੁਗਾ-ਜੁਗਾਂਤਰ ਅੰਗ-ਸੰਗ ਸਹਾਈ ਹੈ, ਦਾ ਸਿਮਰਨ ਕਰਨਾ ਚਾਹੀਦਾ ਹੈ, ਜਿਸ ਨਾਲ ਹਰੇਕ ਕਲਾ-ਕਲੇਸ਼ ਅਤੇ ਚਿੰਤਾਵਾਂ ਮੁਕ ਜਾਂਦੀਆਂ ਹਨ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਨਸ਼ੇ ਤਿਆਗ ਕੇ ਗੁਰੂ ਲੜ ਲੱਗਣ ਤੇ ਜ਼ਿੰਦਗੀ ਦੀ ਸਹੀ ਦਿਸ਼ਾ ਨੂੰ ਪਛਾਣਨ ਦਾ ਸੁਨੇਹਾ ਦਿੰਦਿਆਂ ਵਿੱਚ ਦਰਜ ਗੁਰੂ ਸਾਹਿਬਾਨਾਂ ਦੇ ਉਪਦੇਸ਼ਾਂ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ: ਛੀਨਾ ਨੇ ਖਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਕੀਰਤਨ ਗਾਇਨ ਕਰ ਰਹੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਟੁੱਟ ਵੀ ਵਰਤਾਇਆ ਗਿਆ।
ਇਸ ਮੌਕੇ ਕੌਂਸਲ ਦੇ ਜੁਆਇੰਟ ਸੁਖਦੇਵ ਸਿੰਘ ਅਬਦਾਲ, ਸ: ਅਜ਼ਮੇਰ ਸਿੰਘ ਹੇਰ, ਸਰਦੂਲ ਸਿੰਘ ਅਬਦਾਲ, ਮੈਂਬਰ ਲਖਵਿੰਦਰ ਸਿੰਘ ਢਿੱਲੋਂ, ਖਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰ: ਡਾ. ਸੁਖਬੀਰ ਕੌਰ ਮਾਹਲ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰ: ਜਸਵਿੰਦਰ ਸਿੰਘ ਢਿੱਲੋਂ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰ: ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖਾਲਸਾ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਪ੍ਰਿੰ: ਡਾ. ਅਮਰਪਾਲ ਸਿੰਘ, ਖ਼ਾਲਸਾ ਕਾਲਜ ਆਫ ਫਾਰਮੇਸੀ ਪ੍ਰਿੰਸੀਪਲ ਡਾ. ਆਰ. ਕੇ. ਧਵਨ, ਖ਼ਾਲਸਾ ਕਾਲਜ ਵੈਟਰਨਰੀ ਐਂਡ ਐਨੀਮਲ ਸਾਇੰਸਸ ਪ੍ਰਿੰਸੀਪਲ ਡਾ. ਐੱਸ. ਕੇ. ਜੰਡ, ਖਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰ: ਡਾ. ਹਰਭਜਨ ਸਿੰਘ, ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਨਾਨਕ ਸਿੰਘ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰ: ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰ: ਡਾ. ਨੀਲਮ ਹੰਸ, ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਪ੍ਰਿੰ: ਸ: ਨਿਰਮਲ ਸਿੰਘ ਭੰਗੂ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰ: ਡਾ. ਸਰਵਜੀਤ ਕੌਰ ਬਰਾੜ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰ: ਗੁਰਿੰਦਰਜੀਤ ਕੌਰ ਕੰਬੋਜ, ਅੰਡਰ ਸੈਕਟਰੀ-ਕਮ-ਡਿਪਟੀ ਡਾਇਰੈਕਟਰ ਡੀ. ਐੱਸ. ਰਟੌਲ, ਕਾਲਜ ਸਟਾਫ਼ ਅਤੇ ਵਿਦਿਆਰਥੀ ਮੌਜ਼ੂਦ ਸਨ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply