
ਅੰਮ੍ਰਿਤਸਰ, 3 ਸਤੰਬਰ (ਗੁਰਪ੍ਰੀਤ ਸਿੰਘ)- ਬਾਣੀ ਦੇ ਬੋਹਿਥ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ।ਸ਼ਾਮ 8 ਵਜੇ ਤੋਂ ਦੇਰ ਰਾਤ 1 ਵਜੇ ਤੱਕ ਚੱਲੇ ਇਸ ਗੁਰਮਤਿ ਸਮਾਗਮ ਵਿੱਚ ਸੱਚਖਡ ਸ੍ਰੀ ਹਰਿਮਦਰ ਸਾਹਿਬ ਦੇ ਮੁੱਖ ਗ੍ਰਥੀ ਸਿਘ ਸਾਹਿਬ ਗਿਆਨੀ ਜਗਤਾਰ ਸਿਘ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀਸ਼ਨਲ ਹੈਡ ਗ੍ਰੰਥੀ ਤੇ ਸਿੰਘ ਸਾਹਿਬ ਗਿਆਨੀ ਮਾਨ ਸਿਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।ਪੰਥ ਪ੍ਰਸਿੱਧ ਰਾਗੀ ਭਾਈ ਇੰਦਰਜੀਤ ਸਿੰਘ, ਭਾਈ ਜਗਦੀਪ ਸਿੰਘ, ਭਾਈ ਇਕਬਾਲ ਸਿੰਘ ਤੇ ਭਾਈ ਬਲਵਿੰਦਰ ਸਿੰਘ ਲੋਪੋ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਕੁਲਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ, ਡਾ. ਗੁਰਿੰਦਰ ਸਿੰਘ ਬਟਾਲਾ ਤੇ ਬੀਬੀ ਆਸ਼ੂਪ੍ਰੀਤ ਕੌਰ ਜਲੰਧਰ ਆਦਿ ਦੇ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਸੰਗਤਾਂ ਨਾਲ ਗੁਰਮਤਿ ਵਿਚਾਰ ਸਾਂਝੇ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕਿਹਾ ਕਿ ਪੰਚਮ ਪਾਤਸ਼ਾਹ ਨੇ ਸਾਡੇ ‘ਤੇ ਬਹੁਤ ਵੱਡਾ ਪਰਉਪਕਾਰ ਕੀਤਾ ਹੈ ਜਿਨ੍ਹਾਂ ਸਾਨੂੰ ਸਿੱਖਾਂ, ਭਗਤਾਂ ਤੇ ਭੱਟਾਂ ਦੀ ਬਾਣੀ ਇਕੱਤਰ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੂਪ ਵਿੱਚ ਬਖਸ਼ਿਸ਼ ਕੀਤੀ ਹੈ।ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਅਸੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਉਪਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਈਏ।ਉਨ੍ਹਾਂ ਕਿਹਾ ਕਿ ਸਤਿਗੁਰੂ ਨੇ ਸਾਨੂੰ ਸਾਬਤ ਸਰੂਤ ਰਹਿਣ ਦਾ ਹੁਕਮ ਕੀਤਾ ਹੈ ਇਸ ਲਈ ਕੇਸਾਂ ਦੀ ਸੰਭਾਲ ਵਾਸਤੇ ਸੁੰਦਰ ਦਸਤਾਰਾਂ ਸਜਾਓ ਅਤੇ ਨਸ਼ਿਆਂ ਦਾ ਤਿਆਗ ਕਰੋ।ਉਨ੍ਹਾਂ ਕਿਹਾ ਕਿ ਕਿਸੇ ਵੀ ਦੇਹਧਾਰੀ ਕੋਲੋਂ ਕੁਝ ਵੀ ਪ੍ਰਾਪਤ ਨਹੀਂ ਹੋਣਾ ਸਿੱਖ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ‘ਤੇ ਹੀ ਪੂਰਨ ਨਿਸ਼ਚਾ ਰੱਖਣਾ ਚਾਹੀਦਾ ਹੈ।ਇਸ ਮੌਕੇ ਸਟੇਜ ਦੀ ਸੇਵਾ ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ ਤੇ ਭਾਈ ਤਰਸੇਮ ਸਿੰਘ ਪ੍ਰਚਾਰਕ ਨੇ ਨਿਭਾਈ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਤੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਬਾਵਾ ਸਿੰਘ ਗੁਮਾਨਪੁਰਾ ਮੈਂਬਰ ਸ਼ੋ੍ਰਮਣੀ ਕਮੇਟੀ, ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸੁਲੱਖਣ ਸਿੰਘ ਤੇ ਰਘੁਬੀਰ ਸਿੰਘ ਮੈਨੇਜਰ, ਬਘੇਲ ਸਿੰਘ, ਲਖਬੀਰ ਸਿੰਘ ਡੋਗਰ ਤੇ ਸੁਖਬੀਰ ਸਿੰਘ ਵਧੀਕ ਮੈਨੇਜਰ, ਦਰਸ਼ਨ ਸਿੰਘ ਮੀਤ ਮੈਨੇਜਰ, ਮਲਕੀਤ ਸਿੰਘ ਬਹਿੜਵਾਲ ਸਫ਼ਸੁਪ੍ਰਿੰਟੈਂਡੈਂਟ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
Punjab Post Daily Online Newspaper & Print Media