ਪਠਾਨਕੋਟ, 4 ਸਤੰਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਗਰੀਬ ਲੋਕਾਂ ਦਾ ਜੀਵਨ ਮਿਆਰ ਉੱਚਾ ਚੁੱਕਣ ਲਈ ਵੱਖ ਵੱਖ ਭਲਾਈ ਤੇ ਵਿਕਾਸ ਸਕੀਮਾਂ ਬਣਾ ਕੇ ਉਨ੍ਹਾਂ ਨੂੰ ਲਾਗੂ ਕੀਤਾ ਗਿਆ ਹੈ।ਇਹ ਪ੍ਰਗਟਾਵਾ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਅੱਜ ਪਿੰਡ ਲਾਡੋਚੱਕ ਵਿਖੇ ਲਾਭਪਾਤਰੀਆਂ ਨੂੰ 200 ਨੀਲੇ ਕਾਰਡ ਵੰਡਣ ਮੌਕੇ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਹਰਜੀਤ ਕਾਲਾ, ਸ਼ਮਸ਼ੇਰ ਠਾਕੁਰ, ਸੁਰਿੰਦਰ ਸੈਣੀ ਏ.ਐਫ.ਐਸ.ਓ., ਨਿਰਮਲ ਸਿੰਘ, ਰਾਜਿੰਦਰ ਲਾੱਡੀ, ਅਸ਼ੋਕ ਮਹਿਤਾ, ਆਸ਼ਾ ਰਾਣੀ, ਰਾਕੇਸ਼, ਸੋਮਰਾਜ, ਵਿਜੇ ਅਤੇ ਇਲਾਕੇ ਦੇ ਲੋਕ ਹਾਜ਼ਰ ਸਨ।
ਸ਼੍ਰੀ ਸ਼ਰਮਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਗਰੀਬ ਅਤੇ ਲੋੜਵੰੰਦ ਲੋਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਹਰ ਸੰਭਵ ਉਪਰਾਲਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਵੀਂ ਆਟਾ ਦਾਲ ਸਕੀਮ ਤਹਿਤ ਲਾਭਪਾਤਰੀਆਂ ਨੂੰ ਦੋ ਰੁਪਏ ਪ੍ਰਤੀ ਕਿਲੋ ‘ਤੇ ਕਣਕ ਵੰਡੀ ਜਾਂਦੀ ਹੈ ਅਤੇ ਲੱਖਾਂ ਲੋਕ ਸਕੀਮ ਦਾ ਲਾਭ ਉੱਠਾ ਰਹੇ ਹਨ। ਉਨ੍ਹਾਂ ਨੇ ਇਸ ਮੌਕੇ ‘ਤੇ ਲਾਭਪਾਤਰੀਆਂ ਨੂੰ 6 ਮਹੀਨੇ ਦੀ ਕਣਕ ਵੀ ਵੰਡੀ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਹਰ ਸਮੱਸਿਆ ਦਾ ਹਲ ਕਰਨ ਲਈ ਯਤਨਸ਼ੀਲ ਹਨ ਅਤੇ ਉਨ੍ਹਾਂ ਦੀ ਪੂਰੀ ਕੋਸ਼ਿਸ਼ ਹੈ ਕਿ ਉਹ ਆਪਣੇ ਹਲਕੇ ਦਾ ਵੱਧ ਤੋਂ ਵੱਧ ਵਿਕਾਸ ਕਰਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਭਾਜਪਾ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਅਤੇ ਕਾਂਗਰਸ ਤੇ ਆਪ ਵਰਗੀਆਂ ਪਾਰਟੀਆਂ ਦੇ ਗੂੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ। ਉਨ੍ਹਾਂ ਕਿਹਾ ਕਿ ਜਦੋਂ ਵੀ ਪੰਜਾਬ ਵਿੱਚ ਅਕਾਲੀ ਭਾਪਜਾ ਸਰਕਾਰ ਬਣੀ ਹੈ, ਉਦੋਂ ਹੀ ਪੰਜਾਬ ਦਾ ਸਮੁੱਚਾ ਵਿਕਾਸ ਤੇਜ਼ੀ ਨਾਲ ਹੋਇਆ ਹੈ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇੱਕੋ ਛੱਤ ਹੇਠ ਸਾਰੀਆਂ ਸਰਕਾਰੀ ਸੇਵਾਵਾਂ ਮੁਹਈਆ ਕਰਨ ਲਈ ਮਲਿਕਪੁਰ ਵਿਖੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਉਸਾਰੀ ਜਲਦੀ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾ ਰਿਹਾ ਹੈ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media